*ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਲਗਾਈਆਂ ਜਾ ਰਹੀਆਂ ਹਨ ਮੁਫ਼ਤ ਯੋਗਾ ਕਲਾਸਾਂ-ਸੁਪਰਵਾਈਜ਼ਰ*

0
34

ਮਾਨਸਾ, 14 ਜੂਨ : (ਸਾਰਾ ਯਹਾਂ/ਬਿਊਰੋ ਨਿਊਜ਼)
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਜਿਸ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲਿਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਯੋਗਸ਼ਾਲਾ ਦੇ ਸੁਪਰਵਾਈਜ਼ਰ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਐਸ.ਡੀ.ਐਮ. ਮਾਨਸਾ ਸ਼੍ਰੀ ਮਨਜੀਤ ਸਿੰਘ ਰਾਜਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਵੇਰੇ ਅਤੇ ਸ਼ਾਮ ਨੂੰ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕ ਆਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੋ ਰਹੇ ਹਨ।
  ਸੁਪਰਵਾਈਜ਼ਰ ਨੇ ਦੱਸਿਆ ਕਿ ਲਗਾਤਾਰ ਚੱਲ ਰਹੀਆਂ ਇਨ੍ਹਾਂ ਯੋਗ ਕਲਾਸਾਂ ਦਾ ਲੋਕ ਬਹੁਤ ਫਾਇਦਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 114 ਕਲਾਸਾਂ ਚੱਲ ਰਹੀਆਂ ਹਨ ਅਤੇ ਕੁੱਲ 22 ਟ੍ਰੇਨਰ ਲੋਕਾਂ ਨੂੰ ਯੋਗਾ ਕਰਵਾ ਰਹੇ ਹਨ ਅਤੇ ਇਸਦੇ ਫਾਇਦਿਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਨਾਲ ਜ਼ਿਲ੍ਹੇ ਦੇ 2793 ਮੈਂਬਰ ਜੁੜ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਮੋਬਾਇਲ ਨੰਬਰ ਜਾਂ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਯੋਗਾ ਕਰਨ ਨਾਲ ਸਾਡਾ ਸਰੀਰ ਪੂਰੀ ਤਰ੍ਹਾਂ ਤੰਦਰੁਸਤ ਰਹਿੰਦਾ ਹੈ ਅਤੇ ਯੋਗ ਸਾਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਯੋਗ ਕਰਨ ਵਾਲੇ ਲੋਕਾਂ ਨੂੰ ਬਲੱਡ ਪ੍ਰੈਸ਼ਰ, ਮੋਟਾਪਾ, ਸਰਵਾਈਕਲ, ਜੋੜਾਂ ਦੇ ਦਰਦ, ਬੈਕ ਪੇਨ, ਤਨਾਵ, ਚਿੰਤਾ ਆਦਿ ਹੋਰ ਵੀ ਬਹੁਤ ਸਾਰੇ ਰੋਗਾਂ ਤੋਂ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ’ਚ ਹਰ ਵਰਗ ਦੇ ਵਿਅਕਤੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਦਾ ਲਾਭ ਹਰ ਉਮਰ ਵਰਗ ਨੂੰ ਮਿਲ ਰਿਹਾ ਹੈ। 

LEAVE A REPLY

Please enter your comment!
Please enter your name here