*ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਦਿੱਤੀ ਜਾ ਰਹੀ ਹੈ ਮੁਫ਼ਤ ਸਿਖਲਾਈ-ਜ਼ਿਲ੍ਹਾ ਕੋਆਡੀਨੇਟਰ*

0
22

ਮਾਨਸਾ, 20 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਵਿੱਚ ਲੋਕਾਂ ਨੂੰ ਯੋਗਾ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਜਿਸ ਦਾ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਲਾਹਾ ਲੈ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਨਸਾ ਕੋਆਰਡੀਨੇਟਰ ਮੈਡਮ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਵੱਖ-ਵੱਖ ਬਲਾਕਾਂ ਵਿੱਚ ਲੋਕਾਂ ਨੂੰ ਯੋਗਾ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਹੋ ਕੇ ਸਵੇਰੇ ਅਤੇ ਸ਼ਾਮ ਨੂੰ ਲੱਗਣ ਵਾਲੀਆਂ ਇਨ੍ਹਾਂ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸੇ ਤਹਿਤ ਜ਼ਿਲ੍ਹੇ ਦੀ ਸਬ-ਡਵੀਜ਼ਨ ਸਰਦੂਲਗੜ੍ਹ ਵਿਖੇ 3 ਟ੍ਰੇਨਰਾਂ ਵੱਲੋਂ ਲੋਕਾਂ ਨੂੰ ਯੋਗਾ ਕਰਨ ਦਾ ਢੰਗ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਵਿਖੇ ਸਵੀਟ ਬਲੋਸਮ ਸਕੂਲ, ਰਾਇਲ ਸਟਰੀਟ ਕਲੋਨੀ, ਹਨੂੰਮਾਨ ਮੰਦਿਰ, ਨਿਰੰਕਾਰੀ ਭਵਨ, ਚਿਰੰਜੀ ਲਾਲ ਧਰਮਸ਼ਾਲਾ ਅਤੇ ਰੋਇਲ ਕਾਨਵੈਂਟ ਸਕੂਲ ਵਿਖੇ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਲਾਸਾਂ ਦਾ 600 ਦੇ ਕਰੀਬ ਲੋਕ ਲਾਭ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਮੋਬਾਇਲ ਨੰਬਰ ਜਾਂ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਯੋਗਾ ਕਰਨ ਨਾਲ ਸਾਡਾ ਸਰੀਰ ਪੂਰੀ ਤਰ੍ਹਾਂ ਤੰਦਰੁਸਤ ਰਹਿੰਦਾ ਹੈ ਅਤੇ ਯੋਗ ਸਾਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਯੋਗ ਕਰਨ ਵਾਲੇ ਲੋਕਾਂ ਨੂੰ ਬਲੱਡ ਪ੍ਰੈਸ਼ਰ, ਮੋਟਾਪਾ, ਸਰਵਾਈਕਲ, ਜੋੜਾਂ ਦੇ ਦਰਦ, ਬੈਕ ਪੇਨ, ਤਨਾਵ, ਚਿੰਤਾ ਆਦਿ ਹੋਰ ਵੀ ਬਹੁਤ ਸਾਰੇ ਰੋਗਾਂ ਤੋਂ ਲਾਭ ਮਿਲ ਰਿਹਾ ਹੈ। 

LEAVE A REPLY

Please enter your comment!
Please enter your name here