*ਸੀ.ਐਮ. ਦੀ ਯੋਗਸ਼ਾਲਾ ਤਹਿਤ 1 ਸਾਲ ਦੇ ਡਿਪਲੋਮਾ ਕੋਰਸ ਦੀ ਹੋਈ ਸ਼ੁਰੂਆਤ*

0
74

ਮਾਨਸਾ, 06 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ):ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਤੰਦਰੁਸਤ ਰੱਖਣ ਦੇ ਮੰਤਵ ਨਾਲ ਜਿੱਥੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਦੇ ਬਲਾਕਾਂ ਅੰਦਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਉਥੇ ਹੀ ਗੁਰੂ ਰਵਿਦਾਸ ਆਯੂਰਵੈਦਿਕ ਯੁਨੀਵਰਸਿਟੀ ਹੁਸ਼ਿਆਰਪੁਰ ਵੱਲੋਂ ਯੋਗਾ ਡਿਪਲੋਮਾ ਦੀ ਸ਼ੁਰੂਆਤ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਆਡੀਟੋਰੀਅਮ ਵਿਖੇ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਰਮਨਦੀਪ ਕੌਰ ਨੇ ਦੱਸਿਆ ਕਿ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਆਡੀਟੋਰੀਅਮ ਨੂੰ ਯੋਗ ਦੇ ਸੈਟੇਲਾਈਟ ਸੈਂਟਰ ਵਜੋਂ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਇੱਕ ਸਾਲ ਦੇ ਡਿਪਲੋਮਾ ਦੇ ਪਹਿਲੇ ਬੈਚ ਵਿੱਚ 80 ਵਿਦਿਆਰਥੀਆਂ ਨੇ ਦਾਖਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਆਯੁਰਵੈਦਿਕ ਯੁਨਿਵਰਸਿਟੀ ਹੁਸ਼ਿਆਰਪੁਰ ਦੇ ਰਜਿਸਟਰਾਰ ਡਾ. ਸੰਜੀਵ ਗੋਇਲ, ਸੀ.ਐਮ. ਦੀ ਯੋਗਸ਼ਾਲਾ ਦੇ ਮੁੱਖ ਸਲਾਹਕਾਰ ਕਮਲੇਸ਼ ਮਿਸ਼ਰਾ, ਅਰਮੇਸ਼ ਝਾ, ਡਾ. ਗਗਨਦੀਪ ਅਤੇ ਸੀ.ਐਮ. ਦੀ ਯੋਗਸ਼ਾਲਾ ਟੀਮ ਨੇ ਵੀਡੀਓ ਕਾਨਫਰੰਸ ਦੇ ਜਰੀਏ ਡਿਪਲੋਮਾ ਦੀ ਸ਼ੁਰੂਆਤ ਦੌਰਾਨ ਹਾਜ਼ਰ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਅੱਜ ਦੇ ਆਧੁਨਿਕ ਯੁੱਗ ਵਿੱਚ ਯੋਗ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ।
ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਯੋਗ ਕਲਾਸ਼ਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ ਦੇ ਲੋਕ ਆਪਣੇ ਇਲਾਕੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਪੰਜਾਬ ਸਰਕਾਰ ਦੀ ਹੈਲਪ ਲਾਈਨ ਨੰਬਰ 76694-00500 ’ਤੇ ਮਿਸਡ ਕਾਲ ਕਰ ਸਕਦੇ ਹਨ।  

LEAVE A REPLY

Please enter your comment!
Please enter your name here