ਮਾਨਸਾ, 15 ਜੁਲਾਈ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਵੱਲੋਂ ਜ਼ਿਲ੍ਹਾ ਮਾਨਸਾ, ਸੰਗਰੂਰ, ਬਰਨਾਲਾ ਦੇ ਆਰਮੀ, ਨੇਵੀ, ਏਅਰ ਫੋਰਸ ਅਤੇ ਐੱਸ.ਐੱਸ.ਸੀ ਜੀ.ਡੀ. (ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਅਸਾਮ ਰਾਈਫਲ, ਸੀ.ਆਈ.ਐੱਸ.ਐੱਫ ਅਤੇ ਪੰਜਾਬ ਪੁਲਿਸ) ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਸਰੀਰਿਕ ਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਸਿਖਲਾਈ ਅਧਿਕਾਰੀ ਆਨਰੇਰੀ ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਸਰੀਰਿਕ ਸਿਖਲਾਈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਯੁਵਕਾਂ ਲਈ ਵਧੀਆਂ ਕਲਾਸ ਰੂਮ, ਖੁੱਲੇ੍ਹ ਗਰਾਉਂਡ, ਰਿਹਾਇਸ਼ ਅਤੇ ਮੁਫ਼ਤ ਖਾਣੇ ਦਾ ਪ੍ਰਬੰਧ ਹੈ। ਕੈਂਪ ਵਿੱਚ ਤਜ਼ਰਬੇਕਾਰ ਅਧਿਆਪਕ ਅਤੇ ਪੀ.ਟੀ. ਸਟਾਫ ਤੈਨਾਤ ਕੀਤਾ ਗਿਆ ਹੈ। ਸਿਖਲਾਈ ਲੈਣ ਦੇ ਚਾਹਵਾਨ ਲੜਕੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਆਨਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋਗ੍ਰਾਫਜ਼, ਜਾਤੀ ਸਰਟੀਫਿਕੇਟ, ਰੈਜ਼ੀਡੈਂਸ ਸਰਟੀਫਿਕੇਟ ਲੈ ਕੇ ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਨਿੱਜੀ ਤੌਰ ’ਤੇ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 97792-50214, 90563-35220 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।