ਮਾਨਸਾ, 28 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ ):
ਪੰਜਾਬ ਸਰਕਾਰ ਦੇ ਅਦਾਰੇ ਸੀ ਪਾਈਟ ਕੈਂਪ ਬੋੜਾਵਾਲ ਵਿਖੇ ਵੱਖ ਵੱਖ ਫੋਰਸਾਂ ਜਿਵੇਂ ਕਿ ਆਰਮੀ, ਨੇਵੀ, ਏਅਰ ਫੋਰਸ, ਐੱਸ.ਐੱਸ. ਸੀ.ਜੀ.ਡੀ. (ਬੀ.ਐਸ.ਐਫ, ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਅਸਾਮ ਰਾਈਫਲ, ਸੀ.ਆਈ.ਐੱਸ.ਐੱਫ ਅਤੇ ਪੰਜਾਬ ਪੁਲਿਸ) ਦੀ ਲਿਖਤੀ ਇਮਤਿਹਾਨ ਅਤੇ ਸਰੀਰਿਕ ਸਿਖਲਾਈ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਸਿਖਲਾਈ ਅਧਿਕਾਰੀ ਸੀ ਪਾਈਟ ਕੈਂਪ ਬੋੜਾਵਾਲ ਸ੍ਰੀ ਲਖਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਸਿਖਲਾਈ ਲਈ ਕੈਂਪ ਵਿਖੇ ਆਉਣ ਵਾਲੇ ਯੁਵਕਾਂ ਨੂੰ ਮੁਫ਼ਤ ਖਾਣਾ ਅਤੇ ਰਿਹਾਇਸ਼ ਦੀ ਸੁਵਿਧਾ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਵੱਖ ਵੱਖ ਫੋਰਸਾਂ ਵਿਚ ਭਰਤੀ ਹੋਣ ਦੇ ਚਾਹਵਾਨ ਯੁਵਕ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਬੋੜਾਵਾਲ ਦੀ ਸੁਵਿਧਾ ਦਾ ਜ਼ਰੂਰ ਲਾਹਾ ਲੈਣ।