*ਸੀ ਪਾਈਟ ਕੈਂਪ ਬੋੜਾਵਾਲ ਵਿਖੇ ਆਰਮੀ ਅਗਨੀਵੀਰ ’ਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ*

0
10

ਮਾਨਸਾ, 31 ਜਨਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕ ਜੋ ਆਰਮੀ ਅਗਨੀਵੀਰ ’ਚ ਭਰਤੀ ਹੋਣ ਦੇ ਚਾਹਵਾਨ ਹੋਣ ਉਨ੍ਹਾਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ। ਇਹ ਜਾਣਕਾਰੀ ਕੈਂਪ ਇੰਚਾਰਜ ਅਵਤਾਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਭਰਤੀ ਹੋਣ ਦੇ ਚਾਹਵਾਨ ਯੁਵਕ 01 ਫਰਵਰੀ, 2024 ਤੋਂ ਕਿਸੇ ਵੀ ਕੰਮਕਾਜ ਵਾਲੇ ਦਿਨ ਭੀਖੀ ਬੁਢਲਾਡਾ ਰੋਡ ’ਤੇ ਸਥਿਤ ਸੀ-ਪਾਈਟ ਕੈਂਪ ਪਿੰਡ ਬੋੜਾਵਾਲ, ਜ਼ਿਲ੍ਹਾ ਮਾਨਸਾ ਵਿਖੇ ਸਵੇਰੇ 09 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਲਈ ਪ੍ਰਾਰਥੀ ਆਪਣਾ ਦਸਵੀਂ ਜਮਾਤ ਦਾ ਸਰਟੀਫਿਕੇਟ, ਆਧਾਰ ਕਾਰਡ ਦੀ ਕਾਪੀ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫਜ਼ ਲੈ ਕੇ ਆਉਣ।
ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਫ਼ਤ ਖਾਣਾ ਅਤੇ ਰਿਹਾਇਸ਼ ਦੀ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸਾਲ 2024-25 ਲਈ ਆਰਮੀ ਅਗਨੀਵੀਰ ਦੀ ਭਰਤੀ ਲਈ ਰਜਿਸਟ੍ਰੇਸ਼ਨ 08 ਫਰਵਰੀ ਤੋਂ 21 ਮਾਰਚ, 2024 ਤੱਕ ਕੀਤੀ ਜਾਣੀ ਹੈ। ਵਧੇਰੇ ਜਾਣਕਾਰੀ ਲਈ 90563-35330 ਅਤੇ 97792-50214 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS