*ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਆਰਮੀ ਅਗਨੀਵੀਰ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ*

0
21

ਮਾਨਸਾ, 16 ਫਰਵਰੀ: (ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਨੌਜਵਾਨਾਂ ਲਈ ਏ.ਆਰ.ਓ ਪਟਿਆਲਾ ਵਿਖੇ ਹੋ ਰਹੀ ਆਰਮੀ ਅਗਨੀਵੀਰ ਦੀ ਭਰਤੀ ਰੈਲੀ ਲਈ ਮੁਫ਼ਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕੈਂਪ ਇੰਚਾਰਜ ਸ੍ਰੀ ਅਵਤਾਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਭਰਤੀ ਦੇਖਣ ਲਈ ਪਹਿਲਾ ਆਰਮੀ ਦੀ ਵੈਬਸਾਈਟ Joinindianarmy.nic.in ’ਤੇ ਆਨ-ਲਾਈਨ ਅਪਲਾਈ ਕਰਨਾ ਜਰੂਰੀ ਹੈ। ਭਾਰਤ ਸਰਕਾਰ ਵੱਲੋਂ ਸਾਲ 2024-25 ਲਈ ਆਰਮੀ ਦੀ ਅਗਨੀਵੀਰ ਦੀ ਭਰਤੀ ਲਈ ਰਜਿਸਟ੍ਰੇਸ਼ਨ 13 ਫਰਵਰੀ 2024 ਤੋਂ ਸ਼ੁਰੂ ਹੋ ਕੇ 22 ਮਾਰਚ 2024 ਤੱਕ ਹੋਣੀ ਹੈ। ਆਰਮੀ ਅਗਨੀਵੀਰ ਭਰਤੀ ਦਾ ਆਨਲਾਈਨ ਲਿਖਤੀ ਪੇਪਰ 22 ਅਪ੍ਰੈਲ 2024 ਨੂੰ ਹੋਵੇਗਾ। ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ 20, ਫਰਵਰੀ 2024 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ’ਤੇ ਸੀ-ਪਾਈਟ ਕੈਂਪ, ਪਿੰਡ ਬੋੜਾਵਾਲ ਜਿਲ੍ਹਾ ਮਾਨਸਾ ਵਿਖੇ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਆਰਮੀ ਲਈ ਆਨ-ਲਾਈਨ ਅਪਲਾਈ ਕੀਤੇ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 90563-35220, 97792-50214 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here