*ਸੀ.ਬੀ.ਜੀ. ਪ੍ਰਾਜੈਕਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਖ਼ਰੀਦ ਤੇ ਚੁਕਾਈ ਸਬੰਧੀ ਵਿਧੀ ਵਿਕਸਿਤ ਕਰਨ ਲਈ ਟਾਸਕ ਫੋਰਸ ਗਠਤ: ਅਮਨ ਅਰੋੜਾ*

0
11

ਚੰਡੀਗੜ੍ਹ, 15 ਸਤੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ’ਤੇ ਆਧਾਰਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟਾਂ ਤੋਂ ਪੈਦਾ ਹੁੰਦੀ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਖਰੀਦ ਅਤੇ ਚੁਕਾਈ ਸਬੰਧੀ ਸੁਚਾਰੂ ਤੇ ਸਮਰੱਥ ਵਿਧੀ ਵਿਕਸਤ ਕਰਨ ਅਤੇ ਵਿਚਾਰ ਕਰਨ ਵਾਸਤੇ ਇੱਕ ਟਾਸਕ ਫੋਰਸ ਗਠਤ ਕੀਤੀ ਗਈ ਹੈ। ਇਹ ਜਾਣਕਾਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਵਧੀਕ ਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਏ ਵੇਣੂ ਪ੍ਰਸਾਦ ਇਸ ਟਾਸਕ ਫੋਰਸ ਦੇ ਚੇਅਰਮੈਨ ਹੋਣਗੇ ਜਦਕਿ ਵਧੀਕ ਮੁੱਖ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ੍ਰੀ ਸਰਵਜੀਤ ਸਿੰਘ ਨੂੰ ਉਪ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਡਾਇਰੈਕਟਰ ਪੇਡਾ ਸ੍ਰੀ ਐਮ. ਪੀ. ਸਿੰਘ ਕਨਵੀਨਰ ਵਜੋਂ ਸੇਵਾ ਨਿਭਾਉਣਗੇ।ਦੱਸਣਯੋਗ ਹੈ ਕਿ ਇਹ ਟਾਸਕ ਫੋਰਸ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਦੀ ਅਗਵਾਈ ਹੇਠ ਕੰਮ ਕਰੇਗੀ ਅਤੇ ਇਸ ਟਾਸਕ ਫੋਰਸ ਦੀ ਪਹਿਲੀ ਮੀਟਿੰਗ 16 ਸਤੰਬਰ ਨੂੰ ਸੱਦੀ ਗਈ ਹੈ।
ਟਾਸਕ ਫੋਰਸ ਦੇ ਮੈਂਬਰਾਂ ਵਿੱਚ ਮੁੱਖ ਕਾਰਜਕਾਰੀ ਅਧਿਕਾਰੀ ਪੇਡਾ ਸ੍ਰੀ ਸੁਮੀਤ ਜਾਰੰਗਲ, ਡਾਇਰੈਕਟਰ ਖੇਤੀਬਾੜੀ ਸ੍ਰੀ ਗੁਰਵਿੰਦਰ ਸਿੰਘ, ਵਾਈਸ ਚਾਂਸਲਰ ਗਡਵਾਸੂ ਲੁਧਿਆਣਾ, ਡਾਇਰੈਕਟਰ ਰਿਸਰਚ ਪੀ.ਏ.ਯੂ, ਡਾਇਰੈਕਟਰ ਜਨਰਲ ਐਸ.ਐਸ.ਐਸ. ਨੈਸ਼ਨਲ ਇੰਸਟੀਚਿਊਟ ਆਫ਼ ਬਾਇਓ ਐਨਰਜੀ ਕਪੂਰਥਲਾ ਤੋਂ ਇਲਾਵਾ ਐਨ.ਐਫ.ਐਲ., ਕ੍ਰਿਭਕੋ, ਇਫਕੋ, ਮੈਸਰਜ਼ ਕੋਰੋਮੰਡਲ ਇੰਟਰਨੈਸਨਲ ਲਿਮ., ਮੈਸਰਜ਼ ਟਾਟਾ ਰੈਲਿਸ ਇੰਡੀਆ ਲਿਮ., ਮੈਸਰਜ਼ ਚੰਬਲ ਫਰਟੀਲਾਈਜ਼ਰਜ਼ ਐਂਡ ਕੈਮੀਕਲਜ਼ ਲਿਮ. ਦੇ ਸੀਨੀਅਰ ਨੁਮਾਇੰਦੇ, ਜਨਰਲ ਮੈਨੇਜਰ ਇੰਡੀਅਨ ਆਇਲ ਕਾਰਪੋਰੇਸ਼ਨ ਲਿਮ., ਡਾਇਰੈਕਟਰ ਮੈਸਰਜ਼ ਸੰਪੂਰਨਾ ਐਗਰੀ ਵੈਂਚਰ ਪ੍ਰਾਈਵੇਟ ਲਿਮਟਿਡ, ਸੀ.ਈ.ਓ. ਮੈਸਰਜ਼ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ, ਡਾਇਰੈਕਟਰ ਮੈਸਰਜ਼ ਪੀ.ਈ.ਐਸ. ਰੀਨਿਊਏਬਲ ਪ੍ਰਾਈਵੇਟ ਲਿਮਟਿਡ, ਡਾਇਰੈਕਟਰ ਮੈਸਰਜ਼ ਫਾਰਮ ਗੈਸ ਪ੍ਰਾਈਵੇਟ ਲਿਮਟਿਡ, ਸੀ.ਈ.ਓ. ਮੈਸਰਜ਼ ਐਵਰ-ਇਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਅਤੇ ਡਾਇਰੈਕਟਰ ਮੈਸਰਜ਼ ਸਿਟੀਜ਼ ਇਨੋਵੇਟਿਵ ਬਾਇਓਫਿਊਲਜ਼ ਪ੍ਰਾਈਵੇਟ ਲਿਮ. ਸ਼ਾਮਲ ਹਨ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਖੇਤੀਬਾੜੀ, ਬਾਗ਼ਬਾਨੀ ਅਤੇ ਫੁੱਲਾਂ ਦੀ ਖੇਤੀ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਖਾਦ ਦੀ ਵਰਤੋਂ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਦੇ ਨਾਲ-ਨਾਲ ਫ਼ਸਲਾਂ ਦੀ ਗੁਣਵੱਤਾ ਵਿੱਚ ਵੀ ਵਾਧਾ ਕਰਦੀ ਹੈ ਅਤੇ ਇਸ ਨਾਲ ਸਥਾਨਕ ਉਦਯੋਗਾਂ ਨੂੰ ਵੀ ਹੁਲਾਰਾ ਮਿਲੇਗਾ।  ਪ੍ਰਾਈਵੇਟ ਨਿਵੇਸ਼ਕਾਂ ਨੇ ਇਸ ਟਾਸਕ ਫੋਰਸ ਦੇ ਗਠਨ ਲਈ ਮੰਤਰੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਟਾਸਕ ਫੋਰਸ ਵਿੱਚ ਸਥਾਨ ਦੇਣ ਲਈ ਧੰਨਵਾਦ ਵੀ ਕੀਤਾ।———-ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਖੇਤੀਬਾੜੀ ਰਹਿੰਦ-ਖੂੰਹਦ ‘ਤੇ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਤੋਂ ਪੈਦਾ ਹੋਣ ਵਾਲੀ ਜੈਵਿਕ ਖਾਦ ਦੀ ਖ਼ਰੀਦ ਅਤੇ ਚੁਕਾਈ ਬਾਰੇ ਸੁਚਾਰੂ ਵਿਧੀ ਵਿਕਸਤ ਕਰਨ ਲਈ ਗਠਿਤ ਟਾਸਕ ਫੋਰਸ ਬਾਰੇ ਜਾਣਕਾਰੀ ਦਿੰਦੇ ਹੋਏ।

NO COMMENTS