
08,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼) :ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਨੂੰ ਅਹਿਮ ਅਹੁਦਾ ਦਿੱਤਾ ਗਿਆ ਹੈ। ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਲਾਇਆ ਗਿਆ ਹੈ। ਇਸ ਨਿਯੁਕਤੀ ਪਿੱਛੋਂ ਆਮ ਆਦਮੀ ਪਾਰਟੀ ਨੇ ਸਵਾਲ ਚੁੱਕੇ ਹਨ।
ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਐਡਵੋਕੇਟ ਦਿਨੇਸ਼ ਚੱਢਾ ਨੇ ਫੇਸਬੁਕ ਉਤੇ ਕਿਹਾ- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜੀ ਦੇ ਜਵਾਈ ਸਾਹਿਬ ਨੂੰ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਲੱਗਣ ਉਤੇ ਬਹੁਤ ਬਹੁਤ ਮੁਬਾਰਕਬਾਦ। ਦੱਸ ਦਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਵੀ ਇਹ ਅਹੁਦਾ ਦਿੱਤਾ ਸੀ ਪਰ ਉਨ੍ਹਾਂ ਨੇ ਤੁਰਤ ਅਸਤੀਫਾ ਦੇ ਦਿੱਤਾ ਸੀ।
