ਸੁਖਪਾਲ ਖਹਿਰਾ ਦੀ ਰਿਹਾਇਸ ‘ਤੇ ਕਿਉਂ ਪਿਆ ਈਡੀ ਦਾ ਛਾਪਾ? ਵਿਧਾਇਕ ਨੇ ਮੀਡੀਆ ਨੂੰ ਦੱਸੀ ਹਕੀਕਤ

0
137

ਚੰਡੀਗੜ੍ਹ09,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) : ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ED ਨੇ ਛਾਪੇ ਮਾਰੀ ਕੀਤੀ ਹੈ। ਅੱਜ ਸਵੇਰੇ ਸਾਢੇ ਸੱਤ ਵਜੇ ਉਨ੍ਹਾਂ ਦੀ ਸੈਕਟਰ 5 ਚੰਡੀਗੜ੍ਹ ਰਿਹਾਇਸ਼ ਤੇ ED ਦੀ ਟੀਮ ਪਹੁੰਚੀ। ਖਹਿਰਾ ਨੇ ਖੁਦ ਇਸ ਛਾਪੇਮਾਰੀ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਹੇਠ ਇਹ ਛਾਪਾ ਮਾਰਿਆ ਗਿਆ ਹੈ।

ED raids Punjab MLA Sukhpal Khaira's house in Chandigarh | Chandigarh News  - Times of India

ਹਾਲਾਂਕਿ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੋਈ ਮਨੀ ਲਾਂਡਰਿੰਗ ਨਹੀਂ ਕੀਤੀ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ਦੀ ਟਿਕਟ ਨਾਲ ਜ਼ਿਲ੍ਹਾ ਕਪੂਰਥਲਾ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ਸੀ ਪਰ ਆਮ ਆਦਮੀ ਪਾਰਟੀ ਦੀ ਦਿੱਲੀ ਲੀਡਰਸ਼ਿਪ ਨਾਲ ਚੱਲ ਰਹੇ ਮੱਤਭੇਦ ਕਾਰਨ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਸੀ। ਜਨਵਰੀ 2019 ਵਿੱਚ ਉਨ੍ਹਾਂ ਨੇ ਪੰਜਾਬ ਏਕਤਾ ਪਾਰਟੀ ਬਣਾਈ ਸੀ।

ਵਿਧਾਨ ਸਭਾ ਵਿੱਚ ਅਜੇ ਵੀ ਉਹ ਆਮ ਆਦਮੀ ਪਾਰਟੀ ਦੇ ਵਿਧਾਇਕ ਹੀ ਹਨ। ਉਨ੍ਹਾਂ ਵਿਧਾਨ ਸਭਾ ਦੇ ਸਪੀਕਰ ਨੂੰ ਵਿਧਾਇਕ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ ਪਰ ਅਜੇ ਤੱਕ ਇਸ ਤੇ ਕੋਈ ਫੈਸਲਾ ਨਹੀਂ ਹੋਇਆ ਹੈ।

LEAVE A REPLY

Please enter your comment!
Please enter your name here