
ਲੁਧਿਆਣਾ 07,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਰਾਹੁਲ ਗਾਂਧੀ ਨੇ ਬੀਤੇ ਦਿਨ ਇੱਕ ਵਰਚੂਅਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ‘ਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ।ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹੀ ਵਿਧਾਨ ਸਭਾ ਚੋਣਾਂ 2022 ਲਈ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ।ਜਿਸ ਮਗਰੋਂ ਵਿਰੋਧੀ ਪਾਰਟੀਆਂ ਨੇ ਕਾਂਗਰਸ ਨੂੰ ਨਿਸ਼ਾਨਾ ਬਣਾਉਣ ਵਿੱਚ ਕੋਈ ਦੇਰ ਨਹੀਂ ਲਾਈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਬੁਣ ਕਾਂਗਰਸ ‘ਤੇ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਤਨਜ਼ ਕੱਸਦੇ ਹੋਏ ਕਿਹਾ ਕਿ ਜੇਕਰ ਚੰਨੀ ਗਰੀਬ ਹੈ ਤਾਂ ਰਾਹੁਲ ਗਾਂਧੀ ਵੀ ਗਰੀਬ ਅਤੇ ਪੰਜਾਬ ਦਾ ਹਰ ਕਾਂਗਰਸੀ ਗ਼ਰੀਬ ਹੈ।
ਲੁਧਿਆਣਾ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਨੇ ਜਿੱਥੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ। ਉਥੇ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਪੇਰੋਲ ਮਿਲਣ ਨੂੰ ਲੈ ਕੇ ਉਹਨਾਂ ਨੇ ਜਾਣਕਾਰੀ ਨਾ ਹੋਣ ਦੀ ਗੱਲ ਕਹੀ।ਜਦਕਿ ਲੁਧਿਆਣਾ ਉੱਤਰੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਮਦਨ ਲਾਲ ਬੱਗਾ ਨੂੰ ਵੀ ਉਹਨਾਂ ਨਿਸ਼ਾਨੇ ‘ਤੇ ਲਿਆ
