
ਚੰਡੀਗੜ੍ਹ 02,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਸ਼੍ਰੋਮਣੀ ਅਕਾਲੀ ਦਲ ਨੇ ਜਲਾਲਾਬਾਦ ਵਿੱਚ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਅਲੋਚਨਾ ਕੀਤੀ ਹੈ। ਅਕਾਲੀ ਦਲ ਨੇ ਹਮਲੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਹੈ। ਅਕਾਲੀ ਨੇ ਇਲਜ਼ਾਮ ਲਾਇਆ ਹੈ ਕਿ ਕਾਂਗਰਸ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਲ ਅਸਫਲ ਹੋ ਗਈ ਹੈ।
ਅਕਾਲੀ ਦਲ ਦੇ ਬੁਲਾਰੇ ਦਿਲਜੀਤ ਸਿੰਘ ਚੀਮਾ ਨੇ ਕਿਹਾ, ਅਜਿਹਾ ਲੱਗਦਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਪਹਿਲਾਂ ਹੀ ਹਮਲੇ ਦੀ ਤਿਆਰੀ ਕੀਤੀ ਗਈ ਸੀ ਤੇ ਜਲਾਲਾਬਾਦ ਪੁਲਿਸ ਇਸ ਜੁਰਮ ਵਿੱਚ ਆਪ ਸ਼ਾਮਲ ਸੀ ਕਿਉਂਕਿ ਹਮਲਾਵਰਾਂ ਨੂੰ ਭੱਜਣ ਦੀ ਆਗਿਆ ਦਿੱਤੀ ਗਈ।
ਇਸ ਹਮਲੇ ਦੀ ਇੱਕ ਉੱਚ ਪੱਧਰੀ ਨਿਆਇਕ ਜਾਂਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ ਕਿਉਂਕਿ ਇਹ ਘਿਨਾਉਣਾ ਕੰਮ ਰਾਜ ਦੀ ਸਰਪ੍ਰਸਤੀ ਹੇਠ ਹੋਇਆ ਲੱਗਦਾ ਹੈ।”
