*ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਸਮੇਤ 15 ਅਕਾਲੀ ਆਗੂ ਹਿਰਾਸਤ ‘ਚ*

0
71

ਨਵੀਂ ਦਿੱਲੀ 17,ਸਤੰਬਰ (ਸਾਰਾ ਯਹਾਂ/ਬਿਊਰੋ ਰਿਪੋਰਟ ): ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਅੱਜ ਅਕਾਲੀ ਦਲ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ, ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ ਸਮੇਤ ਕੁੱਲ 15 ਅਕਾਲੀ ਨੇਤਾਵਾਂ ਨੇ ਗ੍ਰਿਫਤਾਰੀ ਦਿੱਤੀ। ਦਰਅਸਲ ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਇਕੱਠੇ ਹੋਏ ਹਨ। ਇਹ ਲੋਕ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਭਵਨ ਤੱਕ ਮਾਰਚ ਕੱਣ ਦਾ ਵਿਰੋਧ ਕਰ ਰਹੇ ਹਨ।

ਦਿੱਲੀ ਪੁਲਿਸ ਨੇ ਇਸ ਪ੍ਰਦਰਸ਼ਨ ਨੂੰ ਲੈ ਕੇ ਸੁਰੱਖਿਆ ਵਧਾਈ ਹੈ। ਸੰਸਦ ਵੱਲ ਜਾਣ ਵਾਲੀਆਂ ਸੜਕਾਂ ‘ਤੇ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਸੰਸਦ ਵੱਲ ਨਾ ਜਾਣ ਦਿੱਤਾ ਜਾਵੇ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜਿਹੇ ਕਿਸੇ ਵੀ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਹੈ। ਦਿੱਲੀ ਦੇ ਕਈ ਇਲਾਕਿਆਂ ਵਿੱਚ ਲੋਕ ਸਵੇਰ ਤੋਂ ਹੀ ਲੰਬੇ ਟ੍ਰੈਫਿਕ ਜਾਮ ਨਾਲ ਜੂਝ ਰਹੇ ਹਨ।

ਅਹਿਮ ਗੱਲ ਇਹ ਹੈ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ ਦੇ ਇੱਕ ਸਾਲ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਬਲੈਕ ਫਰਾਈਡੇ ਮਾਰਚ ਤੋਂ ਪਹਿਲਾਂ ਪਾਰਟੀ ਨੇ ਕਿਹਾ ਸੀ ਕਿ ਗੁਰਦੁਆਰਾ ਰਕਾਬ ਗੰਜ ਸਾਹਿਬ ਨੂੰ ਬੰਦ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਦੀਆਂ ਸਰਹੱਦਾਂ ਸੀਲ ਕੀਤੀਆਂ ਜਾਣਗੀਆਂ।

ਪਾਰਟੀ ਨੇ ਇਸ ਬਾਰੇ ਟਵੀਟ ਕੀਤਾ ਹੈ, “ਅੱਜ ਵਿਰੋਧ ਪ੍ਰਦਰਸ਼ਨ ਕਰਨ ਆ ਰਹੇ ਕਿਸਾਨਾਂ ਅਤੇ ਅਕਾਲੀ ਵਰਕਰਾਂ ਦੀ ਗਿਣਤੀ ਦੇ ਮੱਦੇਨਜ਼ਰ, ਪੰਜਾਬੀਆਂ ਨੂੰ ਰੋਕਣ ਲਈ ਰਕਾਬ ਗੰਜ ਸਾਹਿਬ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਇਹ ਤਾਨਾਸ਼ਾਹੀ ਦੌਰ ਦੀ ਯਾਦ ਦਿਵਾਉਂਦਾ ਹੈ।”

ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਰਜਿਸਟਰਡ ਵਾਹਨਾਂ ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਦਿੱਲੀ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਤੋਂ ਆਉਣ ਵਾਲੇ ਵਾਹਨਾਂ ਨੂੰ ਰੋਕਿਆ ਜਾ ਰਿਹਾ ਹੈ। ਜਦੋਂ ਕਿ ਬਾਕੀ ਸਾਰੇ ਲੋਕ ਲੰਘ ਰਹੇ ਹਨ। ਪੰਜਾਬੀਆਂ ਨੂੰ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਐਂਟਰੀ ‘ਤੇ ਪਾਬੰਦੀ ਲਗਾਈ ਗਈ ਹੈ। ਸਾਡੀ ਸ਼ਾਂਤਮਈ ਆਵਾਜ਼ਾਂ ਨੇ ਤਾਕਤਾਂ ਨੂੰ ਡਰਾ ਦਿੱਤਾ ਹੈ।”

NO COMMENTS