*ਸੁਖਬੀਰ ਬਾਦਲ ਦੇ ਚੋਣਾਂ ਨੂੰ ਲੈ ਕੇ ਵੱਡੇ ਐਲਾਨ, ਇਥੇ ਦੇਖੋ ਵਾਅਦਿਆਂ ਦੀ ਪੂਰੀ ਲਿਸਟ*

0
110

ਚੰਡੀਗੜ੍ਹ 03,ਅਗਸਤ (ਸਾਰਾ ਯਹਾਂ/ਬਿਊਰੋ ਰਿਪੋਰਟ) :: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਅਕਾਲੀ ਦਲ-ਬਸਪਾ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ ਵਸਨੀਕ ਖਪਤਕਾਰ ਨੂੰ 400 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੇ ਤਿੰਨੋ ਖੇਤੀਬਾੜੀ ਕਾਨੂੰਨ ਪੰਜਾਬ ਵਿੱਚ ਲਾਗੂ ਨਹੀਂ ਹੋਣਗੇ। ਐਕਟ ਨੂੰ ਰੱਦ ਕੀਤਾ ਜਾਵੇਗਾ। ਅਕਾਲੀ ਦਲ ਦੀ ਸਰਕਾਰ ਪੰਜ ਸਾਲਾਂ ਵਿੱਚ ਇੱਕ ਲੱਖ ਸਰਕਾਰੀ ਨੌਕਰੀਆਂ ਦੇਵੇਗੀ। 

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ 500 ਬੈੱਡਾਂ ਦਾ ਮੈਡੀਕਲ ਕਾਲਜ ਬਣਾਇਆ ਜਾਵੇਗਾ। ਪੰਜਾਬ ਦੇ ਵੱਡੇ ਐਜੂਕੇਸ਼ਨਲ ਇੰਸਟੀਟਿਊਟ 33% ਸੀਟਾਂ ਸਰਕਾਰੀ ਸਕੂਲਾਂ ਤੋਂ ਪਾਸ ਆਊਟ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਸਰਕਾਰੀ ਨੌਕਰੀਆਂ ਵਿੱਚ 50% ਸੀਟਾਂ ਲੜਕੀਆਂ ਲਈ ਰਾਖਵੀਆਂ ਹੋਣਗੀਆਂ। ਪੰਜਾਬ ਵਿੱਚ 75% ਨੌਕਰੀਆਂ ਪੰਜਾਬੀਆਂ ਲਈ ਰਾਖਵੀਆਂ ਹੋਣਗੀਆਂ। ਛੋਟੇ ਉਦਯੋਗਾਂ ਨੂੰ 5 ਰੁਪਏ ਯੂਨਿਟ ਬਿਜਲੀ ਮਿਲੇਗੀ। 

ਉਨ੍ਹਾਂ ਕਿਹਾ ਕਿ ਵੱਡੇ ਉਦਯੋਗ ਸੋਲਰ ਊਰਜਾ ਨਾਲਜੋੜੇ ਜਾਣਗੇ। ਨਾਲ ਹੀ ਪੰਜਾਬ ਦੇ ਕੰਟਰੈਕਟ ਵਰਕਰਾਂ ਅਤੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ। ਇੱਕ ਸਾਲ ਦੇ ਅੰਦਰ, ਪੰਜਾਬ ਸਰਕਾਰ 100% ਆਨਲਾਈਨ ਸੇਵਾਵਾਂ ਪ੍ਰਦਾਨ ਕਰੇਗੀ। ਜਿਸ ਨਾਲ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੋਏਗੀ। 

NO COMMENTS