*ਸੁਖਬੀਰ ਬਾਦਲ ਦੇ ਹਟਣ ਮਗਰੋਂ ਵੀ ਅਕਾਲੀ ਦਲ ‘ਚ ਨਵਾਂ ਕਲੇਸ਼! ਮੁੜ ਹੋਏਗਾ ਵੱਡਾ ਧਮਾਕਾ*

0
53

22 ਜਨਵਰੀ  (ਸਾਰਾ ਯਹਾਂ/ਬਿਊਰੋ ਨਿਊਜ਼) ਸੁਖਬੀਰ ਬਾਦਲ ਦੇ ਲਾਂਭੇ ਹੋਣ ਮਗਰੋਂ ਵੀ ਸ਼੍ਰੋਮਣੀ ਅਕਾਲੀ ਦਲ ਦਾ ਕਲੇਸ਼ ਘਟਦਾ ਦਿਖਾਈ ਨਹੀਂ ਦੇ ਰਿਹਾ। ਹੁਣ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈ ਕੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।

ਸੁਖਬੀਰ ਬਾਦਲ ਦੇ ਲਾਂਭੇ ਹੋਣ ਮਗਰੋਂ ਵੀ ਸ਼੍ਰੋਮਣੀ ਅਕਾਲੀ ਦਲ ਦਾ ਕਲੇਸ਼ ਘਟਦਾ ਦਿਖਾਈ ਨਹੀਂ ਦੇ ਰਿਹਾ। ਹੁਣ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈ ਕੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਹ ਸਵਾਲ ਕੋਈ ਹੋਰ ਨਹੀਂ ਬਲਕਿ ਅਕਾਲੀ ਦਲ ਦਾ ਬਾਗੀ ਧੜਾ ਉਠਾ ਰਿਹਾ ਹੈ। ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਾਰ ਦਿੱਤਾ ਜਾ ਰਿਹਾ ਹੈ। ਇਸ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਦਖਲ ਵੀ ਮੰਗਿਆ ਜਾ ਰਿਹਾ ਹੈ।

ਦੱਸ ਦਈਏ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮਗਰੋਂ ਆਪਣੀ ਵੱਖਰੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਭੰਗ ਕਰਕੇ ਇੱਕਜੁੱਟ ਹੋਣ ਦਾ ਮਨ ਬਣਾਇਆ ਸੀ ਪਰ ਬਾਦਲ ਧੜੇ ਦੀਆਂ ਕਾਰਵਾਈਆਂ ਮਗਰੋਂ ਕਲੇਸ਼ ਮੁੜ ਵਧ ਗਿਆ ਹੈ। ਹੁਣ ਬਾਦਲ ਧੜੇ ਵੱਲੋਂ ਅਣਗੌਲਿਆਂ ਕਰਨ ਤੋਂ ਖ਼ਫ਼ਾ ਬਾਗ਼ੀ ਅਕਾਲੀ ਮੁੜ ਆਪਣੀ ਜਥੇਬੰਦੀ ਨੂੰ ਸੁਰਜੀਤ ਕਰ ਸਕਦੇ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਜਲਦੀ ਹੀ ਮੀਟਿੰਗ ਕਰਨ ਦੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ ਕਿ ਅਕਾਲੀ ਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਕੀਤੇ ਫ਼ੈਸਲੇ ਤੋਂ ਬਾਅਦ ਆਪਣੀ ਜਥੇਬੰਦੀ ਭੰਗ ਕਰ ਦਿੱਤੀ ਸੀ। ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੁਕਮ ਦਿੱਤਾ ਗਿਆ ਸੀ ਕਿ ਇਹ ਧੜੇ ਇੱਕ ਮੰਚ ’ਤੇ ਕੰਮ ਕਰਨ। ਇਸ ਤੋਂ ਤੁਰੰਤ ਬਾਅਦ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਆਪਣੀ ਜਥੇਬੰਦੀ ਭੰਗ ਕਰਨ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਪਿਛਲੇ ਸਾਲ ਜੁਲਾਈ ਮਹੀਨੇ ਕਾਇਮ ਕੀਤਾ ਗਿਆ ਸੀ। 

ਬਾਗੀ ਧੜੇ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਇਸ ਸਬੰਧ ਵਿੱਚ ਹਮਖ਼ਿਆਲੀ ਅਕਾਲੀ ਆਗੂਆਂ ਨਾਲ ਗੱਲਬਾਤ ਚੱਲ ਰਹੀ ਹੈ। ਜਲਦੀ ਹੀ ਇਸ ਸਬੰਧੀ ਮੀਟਿੰਗ ਕਰਕੇ ਅਗਲੇਰੀ ਰਣਨੀਤੀ ਬਾਰੇ ਵਿਚਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਕਾਰਵਾਈ ਜਾਂ ਫ਼ੈਸਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਹਿਮਤੀ ਨਾਲ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰ ਦਿੱਤਾ ਸੀ। 

ਉਨ੍ਹਾਂ ਨੇ ਕਿਹਾ ਕਿ ਸਾਰੇ ਧੜੇ ਨੇ ਮੱਤਭੇਦ ਤਿਆਗ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ। ਉਹ ਇੱਕ ਛੱਤਰੀ ਹੇਠ ਇਕੱਠੇ ਹੋਣ ਲਈ ਤਿਆਰ ਸਨ ਪਰ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਆਪਣੇ ਫ਼ੈਸਲਿਆਂ ਅਨੁਸਾਰ ਹੀ ਅੱਗੇ ਵਧ ਰਹੀ ਹੈ। ਇਨ੍ਹਾਂ ਵੱਲੋਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ ਸਮੇਂ ਵੀ ਅਕਾਲ ਤਖ਼ਤ ਦੇ ਹੁਕਮਾਂ ਨੂੰ ਅਣਦੇਖਿਆ ਕੀਤਾ ਗਿਆ ਹੈ। ਇਸ ਕਾਰਨ ਪੰਜਾਬੀਆਂ ਤੇ ਸਿੱਖ ਸੰਗਤ ਵਿੱਚ ਨਰਾਜ਼ਗੀ ਝਲਕ ਰਹੀ ਹੈ। ਇਸ ਸਬੰਧੀ ਜਲਦੀ ਹੀ ਹੋਰਨਾਂ ਆਗੂਆਂ ਨਾਲ ਮਿਲ ਕੇ ਕੋਈ ਫੈਸਲਾ ਲਿਆ ਜਾਵੇਗਾ।

NO COMMENTS