ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਟਵਿੱਟਰ ‘ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਹਾਲਾਂਕਿ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਤਬੀਅਤ ਠੀਕ ਹੈ ਤੇ ਉਨ੍ਹਾਂ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵੀ ਉਨ੍ਹਾਂ ਦੇ ਸੰਪਰਕ ‘ਚ ਆਏ ਹਨ, ਉਹ ਖੁਦ ਨੂੰ ਕੁਵਾਰੰਟੀਨ ਕਰ ਲੈਣ।
ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਖੇਮਕਰਨ ਵਿਖੇ ਰੈਲੀ ਕੀਤੀ ਸੀ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ। ਇਸ ਤੋਂ ਪਹਿਲਾਂ ਐਤਵਾਰ ਉਨ੍ਹਾਂ ਜਲਾਲਾਬਾਦ ਤੋਂ ਖੁਦ ਚੋਣ ਲੜਨ ਦਾ ਐਲਾਨ ਕੀਤਾ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਪਾਰਟੀ ਹੈ ਜਦੋਂਕਿ ਕਾਂਗਰਸ, ਭਾਜਪਾ ਤੇ ਆਪ ਨੂੰ ਦਿੱਲੀ ਤੋਂ ਹੁਕਮ ਆਉਂਦੇ ਹਨ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਤੇ ਪੂਰੀ ਟੀਮ ਨੂੰ ਵਧਾਈ ਹੈ ਜਿੰਨਾ ਨੇ ਵੱਡਾ ਇਕੱਠ ਕੀਤਾ। ਉਨ੍ਹਾਂ ਕਿਹਾ ਕਿ ਮੈਂ ਜਲਾਲਾਬਾਦ ਵਿੱਚ ਕੈਪਟਨ ਖਿਲਾਫ ਜੰਗ ਸ਼ੁਰੂ ਕੀਤੀ ਸੀ। ਵਲਟੋਹਾ ਨੇ ਜਲਾਲਾਬਾਦ ਤੋਂ ਵੱਡਾ ਇਕੱਠ ਕੀਤਾ ਹੈ।