*ਸੁਖਬੀਰ ਬਾਦਲ ਨੇ ਕਿਉਂ ਮੰਗਿਆ ਸਬੂਤ? ਕਿਸਾਨਾਂ ਨੇ ਯਾਦ ਕਰਵਾਏ ਪ੍ਰਕਾਸ਼ ਬਾਦਲ ਵਲੋਂ ਕੀਤੇ ਵਾਅਦੇ *

0
72

ਫਿਰੋਜ਼ਪੁਰ (ਸਾਰਾ ਯਹਾਂ) : ਅੱਜ ਹਲਕਾ ਗੁਰੂਹਰਸਹਾਏ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਪ੍ਰੋਗਰਾਮ ਦੀ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕੀਤੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਕੋਲੋਂ ਕੁਝ ਸਵਾਲ ਪੁੱਛੇ। 

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬਾਦਲ ਸਰਕਾਰ ਦੇ ਰਾਜ ‘ਚ ਵੀ ਵੱਡੇ ਬਾਦਲ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਸਾਰੇ ਕਰਜੇ ਮੁਆਫ ਕਰੇਗੀ, ਪਰ ਹੋਇਆ ਕੁਝ ਵੀ ਨਹੀਂ ਸੀ ਤਾਂ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਦਾ ਕੀ ਸਬੂਤ ਹੈ ਤਾਂ ਕਿਸਾਨਾਂ ਨੇ ਕਿਹਾ ਕਿ ਅਸੀਂ 2006 ‘ਚ ਵੱਡੇ ਬਾਦਲ ਸਾਹਿਬ ਵੱਲੋਂ ਦਿੱਤੇ ਗਏ ਕਰਜੇ ਦੀ ਮੁਆਫੀ ਸਬੰਧੀ ਇਹ ਕਟਿੰਗ ਵਿਖਾ ਸਕਦੇ ਹਾਂ। 

ਸੰਯੁਕਤ ਕਿਸਾਨ ਮੋਰਚਾ ਆਗੂਆਂ ਨੇ ਕਿਹਾ ਕਿ ਅਸੀਂ ਭਾਜਪਾ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਨਹੀਂ ਕਰ ਰਹੇ ਬਲਕਿ ਅਸੀਂ ਤਾਂ ਉਨ੍ਹਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾ ਰਹੇ ਹਾਂ। ਕਿਸਾਨਾਂ ਵੱਲੋਂ ਪੁੱਛੇ ਗਏ ਸੁਆਲਾਂ ਦੇ ਜਵਾਬ ਦਿੰਦੇ ਹੋਏ ਸੁਖਬੀਰ ਬਾਦਲ ਸਿੰਘ ਨੇ ਕਿਹਾ ਕਿ ਸਰਕਾਰ ਆਉਣ ‘ਤੇ ਪਹਿਲਾਂ ਤਾਂ ਖੇਤੀ ਦੇ ਕਾਲੇ ਤਿੰਨੋਂ ਕਾਨੂੰਨ ਰੱਦ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਕਰਜੇ ਵੀ ਮੁਆਫ ਕਰ ਦਿੱਤੇ ਜਾਣਗੇ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੈ।

ਕੱਲ੍ਹ ਸੁਖਬੀਰ ਬਾਦਲ ਦੀ 100 ਦਿਨ ਦੀ ਪੰਜਾਬ ਯਾਤਰਾ ਨੂੰ ਪਹਿਲੇ ਦਿਨ ਹੀ ਝਟਕਾ ਲੱਗਾ ਹੈ। ਜ਼ੀਰਾ ਵਿੱਚ ਜਦੋਂ ਉਨ੍ਹਾਂ ਯਾਤਰਾ ਦੀ ਸ਼ੁਰੂਆਤ ਕੀਤੀ ਤਾਂ ਵੱਡੀ ਗਿਣਤੀ ਕਿਸਾਨਾਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ। ਫਿਰੋਜ਼ਪੁਰ ਦੇ ਹਲਕਾ ਜ਼ੀਰਾ ‘ਚ ਪੁਲ ਦੇ ਨਜ਼ਦੀਕ ਕਿਸਾਨਾਂ ਨੇ ਸੁਖਬੀਰ ਬਾਦਲ ਨੂੰ ਕਾਲੀਆਂ ਝੰਡਾ ਦਿਖਾ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਫੋਰਸ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਰਹੀ।

ਦੱਸ ਦਈਏ ਕਿ ਸੁਖਬੀਰ ਬਾਦਲ ਨੇ ਸੋਮਵਾਰ ਨੂੰ ਹੀ ਐਲਾਨ ਕੀਤਾ ਸੀ ਕਿ ਉਹ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਭ੍ਰਿਸ਼ਟਾਚਾਰ ਵੱਲ ਧਿਆਨ ਖਿੱਚਣ ਲਈ ਮੰਗਲਵਾਰ ਤੋਂ 100 ਹਲਕਿਆਂ ਨੂੰ ਕਵਰ ਕਰਦੇ ਹੋਏ 100 ਦਿਨਾਂ ਦੀ ਯਾਤਰਾ ਕਰਨਗੇ। ਉਨ੍ਹਾਂ ਅੱਜ ਸਾਬਕਾ ਮੁੱਖ ਮੰਤਰੀ ਤੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦਾ ਆਸ਼ੀਰਵਾਦ ਲੈ ਕੇ ਇਹ ਯਾਤਰਾ ਜ਼ੀਰਾ ਤੋਂ ਸ਼ੁਰੂ ਕੀਤੀ।

LEAVE A REPLY

Please enter your comment!
Please enter your name here