*ਸੁਖਬੀਰ ਬਾਦਲ ਨੇ ਡਿੰਪੀ ਢਿੱਲੋਂ ਨੂੰ ਐਲਾਨਿਆ ਉਮੀਦਵਾਰ, ਅੱਜ ਫਿਰ ਕਿਸਾਨਾਂ ਦੇ ਗੁੱਸੇ ਦਾ ਹੋਏ ਸ਼ਿਕਾਰ*

0
89

ਗਿੱਦੜਬਾਹਾ 24,ਅਗਸਤ (ਸਾਰਾ ਯਹਾਂ ਬਿਊਰੋ ਰਿਪੋਰਟ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਅਕਾਲੀ-ਬਸਪਾ ਗੱਠਜੋੜ ਦਾ ਉਮੀਦਵਾਰ ਐਲਾਨਿਆ ਹੈ।

ਗਿੱਦੜਬਾਹਾ ਦੌਰੇ ਮੌਕੇ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਡਿੰਪੀ ਢਿੱਲੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਹੋਣਗੇ। ਅੱਜ ਉਹ ਸ਼ਹਿਰ ਵਿੱਚ 14 ਮੀਟਿੰਗਾਂ ਕਰ ਰਹੇ ਹਨ, ਜਿਸ ਵਿੱਚ ਵਪਾਰੀਆਂ, ਦੁਕਾਨਦਾਰਾਂ, ਵਕੀਲ ਭਾਈਚਾਰੇ, ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਇਸ ਦੇ ਨਾਲ ਹੀ ਸੁਖਬੀਰ ਬਾਦਲ ਦਾ ਅੱਜ ਵੀ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਸੁਖਬੀਰ ਬਾਦਲ ਸ਼ਹਿਰ ਵਿੱਚ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ ਤੇ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਲਹਿਰਾ ਕੇ ਵਿਰੋਧ ਕੀਤਾ। ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ। ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ।

ਇਸ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਖੁੱਲ੍ਹੀ ਗੱਡੀ ਵਿੱਚ ਸਵਾਰੀ ਕਰਵਾਈ ਗਈ। ਉਨ੍ਹਾਂ ਨਾਲ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਸਵਾਰ ਸਨ। ਨੌਜਵਾਨਾਂ ਦਾ ਮੋਟਰਸਾਈਕਲਾਂ ‘ਤੇ ਵੱਡਾ ਕਾਫ਼ਲਾ ਚੱਲ ਰਿਹਾ ਸੀ ਜਿਨ੍ਹਾਂ ਦੇ ਹੱਥਾਂ ਵਿੱਚ ਕੇਸਰੀ ਝੰਡੇ ਫੜੇ ਹੋਏ ਸਨ। 

NO COMMENTS