ਸੁਖਬੀਰ ਬਾਦਲ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ, ਆਪਣੀ ਪੀੜੀ• ਹੇਠ ਸੋਟਾ ਫੇਰੇ: ਬਲਬੀਰ ਸਿੰਘ ਸਿੱਧੂ

0
7

ਚੰਡੀਗੜ•, 3 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) :ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੂਬੇ ਵਿੱਚ  ਹੋਈਆਂ 100 ਤੋਂ ਵੱਧ ਮੌਤਾਂ ਲਈ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਵਲੋ  ਅਸਤੀਫ਼ਾ ਦੇਣ ਲਈ  ਕਹਿਣਾ , ਇੰਜ ਜਾਪਦਾ ਹੈ ਜਿਵੇਂ ਸੁਖਬੀਰ ਨੂੰ ਖਾਸ ਗੱਲਾਂ ਭੁੱਲਣ ਦੀ ਬਿਮਾਰੀ  ਹੋਵੇ । ਇਸ ਸਮੇਂ ਸੁਖਬੀਰ ਬਾਦਲ ਨੂੰ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਆਪਣੀ ਪੀੜੀ• ਹੇਠ ਸੋਟਾ ਫੇਰਨ ਦੀ ਲੋੜ ਹੈ। ਇਨ•ਾਂ ਪ੍ਰਗਟਾਵਾ ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਕੀਤਾ ।
“ਕੀ  ਤੁਸੀਂ ਸਿੱਖਾਂ ਦੇ ਸਦੀਵੀ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ  ਹੋਣ ਉਪਰੰਤ  ਅਸਤੀਫ਼ਾ  ਦਿੱਤਾ ਸੀ? ਤੁਸੀਂ ਨਿਰਦੋਸ਼ ਪ੍ਰਦਰਸ਼ਨਕਾਰੀਆਂ  ਜੋ ਕਿ ਸ਼ਾਂਤਮਈ ਢੰਗ ਨਾਲ ਬੇਅਦਬੀ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਸਟ, ‘ਤੇ ਗੋਲੀ ਚਲਾਉਣ ਦੇ ਆਦੇਸ਼ ਦਿੰਦੇ ਹੋਏ ਇੱਕ ਵਾਰ ਵੀ ਨਹੀਂ ਸੋਚਿਆ ਸੀ। ਉਨ•ਾਂ ਸੁਖਬੀਰ ਤੋਂ ਪੁੱਛਿਆ ਕੀ ਤੁਹਾਨੂੰ ਸ਼ਰਮਿੰਦਗੀ ਮਹਿਸੂਸ  ਨਹੀਂ ਹੋਈ ਸੀ ਜਦੋਂ ਤੁਸੀਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਾਣੇ ਨਾਲ ਮਿਲਦੀ ਜੁਲਦੀ ਪੌਸ਼ਾਕ ਪਹਿਨ ਕੇ ਸਵਾਂਗ ਰਚਣ ਦੇ ਘਿਨਾਉਣੇ ਅਪਰਾਧ ਲਈ ਮੁਆਫ ਕਰ ਦਿੱਤਾ ਸੀ।
ਉਨ•ਾਂ ਅਕਾਲੀ ਦਲ ਪ੍ਰਧਾਨ ‘ਤੇ ਵਰ•ਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਜੁਰਮਾਂ ਦੀ ਕਹਾਣੀ ਇੱਥੇ ਹੀ ਖ਼ਤਮ ਨਹੀਂ ਹੁੰਦੀ ਹੈ। ਸਾਬਕਾ ਉੱਪ ਮੁੱਖ ਮੰਤਰੀ ਵਲੋਂ ਆਪਣੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਫੀਆ ਦੇ ਸਰਗਨਾ ਨਾਲ ਸਬੰਧ ਹੋਣ ਦਾ ਪਤਾ ਹੋਣ ਦੇ ਬਾਵਜੂਦ ਵੀ ਕੈਬਨਿਟ ਤੋਂ ਬਾਹਰ ਨਹੀਂ ਕੱਢਿਆ ਗਿਆ ਜਦਕਿ ਅਕਾਲੀ ਮੰਤਰੀ ਸਰਵਣ ਸਿੰਘ ਫਿਲੌਰ ਉੱਤੇ ਕਾਰਵਾਈ ਕੀਤੀ ਗਈ। ਉਨ•ਾਂ ਕਿਹਾ ਕਿ ਸੁਖਬੀਰ ਅਤੇ ਬਾਦਲ ਪਰਿਵਾਰ ਦੇ ਮੈਂਬਰ ਵਲੋਂ ਸ੍ਰੋਮਣੀ ਅਕਾਲੀ ਦਲ ਨੂੰ ਪੰਥਕ ਪਾਰਟੀ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਸਿੱਖ ਪੰਥ ਦੇ ਇੱਕਲੌਤੇ ਵਾਰਸ ਹਨ।
ਸੁਖਬੀਰ ਬਾਦਲ ਦੀ ਤਰਨ ਤਾਰਨ ਜ਼ਿਲ•ੇ ਅਤੇ ਅੰਮ੍ਰਿਤਸਰ ਦੇ ਪਿੰਡ ਮੁੱਛਲ ਵਿਚ ਪ੍ਰਭਾਵਿਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਨੂੰ ਸਪੱਸ਼ਟ ਤੌਰ ‘ਤੇ ਆਮ ਲੋਕਾਂ ਦੇ ਅੱਖਾਂ ਵਿਚ ਘੱਟਾ ਪਾਉਣਾ ਅਤੇ ਮਗਰਮੱਛ ਦੇ ਹੰਝੂ ਵਹਾਉਣਾ ਦਸਦਿਆਂ ਸ: ਸਿੱਧੂ ਨੇ ਕਿਹਾ ,” ਕੀ ਸੁਖਬੀਰ ਨੂੰ ਪੁਲਿਸ ਦੀ ਗੋਲੀਬਾਰੀ ਵਿੱਚ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਫਿਕਰ ਸੀ।” ਉਸ ਸਮੇਂ ਸੁਖਬੀਰ ਬਾਦਲ ਕੋਲ ਗ੍ਰਹਿ ਵਿਭਾਗ ਦਾ ਕਾਰਜਭਾਗ ਸੀ ਜਿਸ ਤਹਿਤ ਉਨ•ਾਂ ਵਲੋਂ ਰਾਜ ਪੁਲਿਸ ਸੰਚਾਲਨ ਦੇ ਪੂਰੇ ਅਖ਼ਤਿਆਰ ਸਨ।
ਉਨ•ਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਪ੍ਰਤੀ ਪਵਿੱਤਰ ਵਚਨਬੱਧਤਾ ਨੂੰ ਨਿਭਾਉÎਂਦਿਆਂ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਅਤੇ ਸਰਗਨਾ ਬਲਵਿੰਦਰ ਕੌਰ  ਵਿਰੁੱਧ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਨਜਾਇਜ਼ ਸ਼ਰਾਬ ਦੇ ਇਸ ਕਾਲੇ ਕਾਰੋਬਾਰ ਵਿਚ ਸ਼ਾਮਲ ਮਾਲ ਵਿਭਾਗ ਤੇ ਪੁਲਿਸ ਦੇ ਦਾਗ਼ੀ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਇਸਦੇ ਨਾਲ ਹੀ  ਵੱਡੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਅਤੇ ‘ ਲਾਹਣ ‘ ਜ਼ਬਤ ਕੀਤੀ ਗਈ ਹੈ। ਮੁੱਖ ਮੰਤਰੀ ਦੇ ਵਾਅਦੇ ਮੁਤਾਬਕ ਉਕਤ ਮਾਮਲੇ ‘ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ
———-

NO COMMENTS