*ਸੁਖਬੀਰ ਬਾਦਲ ਸਿੱਟ ਸਾਹਮਣੇ ਹੋਏ ਪੇਸ਼, 3 ਘੰਟਿਆਂ ਦੇ ਕਰੀਬ ਹੋਈ ਪੁੱਛਗਿੱਛ*

0
21

(ਸਾਰਾ ਯਹਾਂ/ਬਿਊਰੋ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਏ ਜਿਸ ਦੌਰਾਨ ਬਾਦਲ ਤੋਂ ਤਕਰੀਬਨ 3 ਘੰਟੇ ਪੁੱਛਗਿੱਛ ਹੋਈ। ਇਸ ਤੋਂ ਬਾਅਦ ਉਹ ਮੀਡੀਆ ਨਾਲ ਗੱਲਬਾਤ ਕੀਤੇ ਬਿਨਾਂ ਹੀ ਵਾਪਸ ਚਲੇ ਗਏ।

ਦੱਸ ਦਈਏ ਕਿ ਸੁਖਬੀਰ ਬਾਦਲ ਨੂੰ  ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀਕਾਂਡ ਬਾਰੇ ਮੁੜ ਪੁੱਛ ਗਿੱਛ ਕਰਨ ਲਈ ਐਤਵਾਰ ਨੂੰ ਹੀ ਸੰਮਨ ਜਾਰੀ ਕੀਤੇ ਸਨ।

ਇਸ ਮਾਮਲੇ ਵਿੱਚ ਪਹਿਲਾਂ ਸੁਖਬੀਰ ਸਿੰਘ ਬਾਦਲ ਦਾਅਵਾ ਕਰਦੇ ਰਹੇ ਹਨ ਕਿ ਸੰਮਨ ਨਹੀਂ ਮਿਲੇ ਸਨ। ਇਸ ਕਾਰਨ ਉਸ ਨੂੰ ਕੋਰੀਅਰ ਰਾਹੀਂ ਸੰਮਨ ਵੀ ਭੇਜੇ ਗਏ ਸਨ। ਐਸਆਈਟੀ ਨੇ ਬਾਦਲ ਨੂੰ ਪੁੱਛਗਿੱਛ ਲਈ ਅੱਜ ਸਵੇਰੇ 11 ਵਜੇ ਦਾ ਸਮਾਂ ਦਿੱਤਾ ਸੀ, ਪਰ ਉਹ ਥੋੜ੍ਹੀ ਦੇਰ ਨਾਲ ਪਹੁੰਚੇ।

ਦੱਸ ਦਈਏ ਕਿ ਕੋਟਕਪੂਰਾ ਤੇ ਬਹਿਬਲਕਲਾਂ ਗੋਲੀਕਾਂਡ ਦੇ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਹੋਣ ਸਮੇਤ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਸਿੱਟੇ ਵਜੋਂ ਕੋਟਕਪੂਰਾ ਗੋਲੀ ਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸਾਂ ਵਿੱਚ ਐਸਆਈਟੀ ਦੀ ਜਾਂਚ ਫਿਲਹਾਲ ਕਿਸੇ ਨਤੀਜੇ ’ਤੇ ਨਹੀਂ ਪਹੁੰਚ ਸਕੀ ਹੈ। ਬਹਿਬਲ ਕਲਾਂ ਗੋਲੀ ਕਾਂਡ ਵਿੱਚ ਐਸਆਈਟੀ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ।

NO COMMENTS