*ਸੁਖਬੀਰ ਬਾਦਲ 29632 ਵੋਟਾਂ ਦੇ ਫਰਕ ਨਾਲ ਹਾਰੇ*

0
73

 10,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼)  : ਜਲਾਲਾਬਾਦ ਵਿਧਾਨ ਸਭਾ ਦੀ ਹਾਟ ਮੰਨੀ ਜਾਣ ਵਾਲੀ ਸੀਟ ਤੋਂ ਆਮ ਆਦਮੀ ਪਾਰਟੀ ਨੇ ਵੱਡਾ ਧਮਾਕਾ ਕੀਤਾ ਹੈ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਕੰਬੋਜ ਗੋਲਡੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ 29632 ਵੋਟਾਂ ਦੇ ਫਰਕ ਨਾਲ ਹਰਾਇਆ ਹੈ। 

ਅਨਮੋਲ ਗਗਨ ਮਾਨ ਜੇਤੂ
ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਨਮੋਲ ਗਗਨ ਮਾਨ ਨੇ ਰਿਕਾਰਡ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਹਾਸਲ ਜਾਣਕਾਰੀ ਅਨੁਸਾਰ ਅਨਮੋਲ ਗਗਨ ਮਾਨ ਨੂੰ ਕੁੱਲ 78,067 ਵੋਟਾਂ ਪਈਆਂ ਜਦਕਿ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ 40,349 ਵੋਟਾਂ ਤੇ ਕਾਂਗਰਸ ਦੇ ਵਿਜੈ ਸ਼ਰਮਾ ਟਿੰਕੂ ਨੂੰ 25,265 ਵੋਟਾਂ ਹਾਸਲ ਹੋਈਆਂ ਹਨ।

ਨੀਨਾ ਮਿੱਤਲ ਚੋਣ ਜਿੱਤੀ 
ਵਿਧਾਨ ਸਭਾ ਹਲਕਾ ਰਾਜਪੁਰਾ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਕੁੱਲ 22365 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੂੰ 54617 ਵੋਟਾਂ ਪਈਆਂ। ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੂੰ 28520, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਨੂੰ 32252, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਬਰਾੜ ਨੂੰ 14967 ਪਈਆਂ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਵੀ ‘ਆਪ’ ਨੂੰ ਦਿੱਤੀ ਵਧਾਈ 

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਰ ਮਗਰੋਂ ਟਵੀਟ ਕਰਕੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਮੈਂ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਲੋਕਤੰਤਰ ਦੀ ਜਿੱਤ ਹੋਈ ਹੈ। ਪੰਜਾਬੀਆਂ ਨੇ ਭੇਦ-ਭਾਵ ਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟਾਂ ਪਾ ਕੇ ਪੰਜਾਬੀਅਤ ਦੀ ਅਸਲੀ ਭਾਵਨਾ ਦਿਖਾਈ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਪੰਜਾਬ ਤੇ ਭਗਵੰ\ਤ ਮਾਨ ਨੂੰ ਵਧਾਈ ਦਿੱਤੀ ਹੈ।

LEAVE A REPLY

Please enter your comment!
Please enter your name here