ਸੁਤੰਤਰਤਾ ਦਿਹਾੜੇ ਮੌਕੇ ਮਾਨਸਾ ਵਿਖੇ ਗੁਰਪ੍ਰੀਤ ਸਿਘ ਕਾਂਗੜ ਲਹਿਰਾਉਣਗੇ ਕੌਮੀ ਝੰਡਾ

0
65

ਮਾਨਸਾ, 13 ਅਗਸਤ  (ਸਾਰਾ ਯਹਾ, ਬਲਜੀਤ ਸ਼ਰਮਾ)  : ਸੁਤੰਤਰਤਾ ਦਿਹਾੜੇ ਮੌਕੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੰਤਿਮ ਰਿਹਰਸਲ ਅੱਜ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਸੁਤੰਤਰਤਾ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਸ. ਗੁਰਪ੍ਰੀਤ ਸਿਘ ਕਾਂਗੜ ਵੱਲੋਂ ਅਦਾ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਵਾਰ ਸੁਤੰਤਰਤਾ ਦਿਹਾੜੇ ਇੱਕਠ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਵਿਦਿਆਰਥੀਆਂ ਵੱਲੋਂ ਕੀਤਾ ਜਾਣ ਵਾਲਾ ਸਭਿਆਚਾਰਕ ਪ੍ਰੋਗਰਾਮ ਹੋਵੇਗਾ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਮੁੱਖ ਰੱਖਦਿਆਂ ਸੁਤੰਤਰਤਾ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ।


ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਏ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਪੀ. ਐਚ ਸ਼੍ਰੀ ਸਤਨਾਮ ਸਿੰਘ ਸਿੱਧੂ, ਐਸ.ਪੀ.ਡੀ. ਸ਼੍ਰੀ ਦਿਗਵਿਜਯ ਕਪਿਲ, ਐਸ.ਡੀ.ਐਮ.-ਕਮ-ਸਹਾਇਕ ਕਮਿਸ਼ਨਰ (ਜ) ਸ਼੍ਰੀ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀਮਤੀ ਸਰਬਜੀਤ ਕੌਰ ਅਤੇ ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

NO COMMENTS