*ਸੁਨੀਲ ਜਾਖੜ ‘ਤੇ ਵੱਡਾ ਦਾਅ ਖੇਡਣ ਦੀ ਤਿਆਰੀ ‘ਚ ਭਾਜਪਾ, ਜਲਦ ਹੀ ਪਾਰਟੀ ਵਰਕਰਾਂ ਤੋਂ ਫੀਡਬੈਕ ਲੈ ਕੇ ਹੋਏਗਾ ਫੈਸਲਾ*

0
73

ਚੰਡੀਗੜ੍ਹ 20,ਮਈ (ਸਾਰਾ ਯਹਾਂ/ਬਿਊਰੋ ਨਿਊਜ਼)  : ਸੰਗਰੂਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਲਈ ਭਾਜਪਾ ਜੁਟ ਗਈ ਹੈ। ਪਾਰਟੀ ਇਸ ਅਹਿਮ ਉਪ ਚੋਣ ਵਿੱਚ ਸੁਨੀਲ ਜਾਖੜ ਨੂੰ ਆਪਣਾ ਉਮੀਦਵਾਰ ਬਣਾ ਕੇ ਵੱਡਾ ਦਾਅ ਖੇਡ ਸਕਦੀ ਹੈ। ਜਲਦੀ ਹੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਸੂਬੇ ਵਿੱਚ ਤੇ ਸੰਗਰੂਰ ਲੋਕ ਸਭਾ ਹਲਕੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਵਿੱਚ ਆਪਣੇ ਫੈਸਲੇ ਬਾਰੇ ਫੀਡਬੈਕ ਲੈਣ ਜਾ ਰਹੀ ਹੈ। ਹੁਣ ਤੱਕ ਕਾਂਗਰਸ ਜਾਖੜ ਨੂੰ ਪੰਜਾਬ ਵਿੱਚ ਹਿੰਦੂ ਚਿਹਰੇ ਵਜੋਂ ਵਰਤਦੀ ਰਹੀ ਹੈ।

ਦਸੰਬਰ ਵਿੱਚ ਹੋਣ ਵਾਲੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਕਾਫੀ ਗੰਭੀਰ ਹੈ। ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਲੋਕ ਸਭਾ ਚੋਣਾਂ ਤੇ ਉਪ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਆਪਣੀ ਸਰਗਰਮੀ ਵਧਾ ਰੱਖੀ ਹੈ। ਹਾਲ ਹੀ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਦਲੀਪ ਸੇਕੀਆ ਨੇ ਲੋਕ ਸਭਾ ਚੋਣਾਂ ਤੇ ਸੰਗਰੂਰ ਉਪ ਚੋਣ ਸਬੰਧੀ ਪੰਜਾਬ ਦੇ ਕਈ ਜ਼ਿਲ੍ਹਿਆਂ ਦਾ ਦੌਰਾ ਕੀਤਾ ਸੀ। ਇਸ ਦੇ ਨਾਲ ਹੀ ਚੰਡੀਗੜ੍ਹ ਵਿਖੇ ਸਾਰੇ ਮੋਰਚਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਵੀ ਕੀਤੀ ਗਈ ਸੀ।

ਹੁਣ ਤੱਕ ਪਾਰਟੀ ਵਿੱਚ ਪਰਮਿੰਦਰ ਸਿੰਘ ਢੀਂਡਸਾ ਤੇ ਅਰਵਿੰਦ ਖੰਨਾ ਦੇ ਨਾਵਾਂ ‘ਤੇ ਚਰਚਾ ਚੱਲ ਰਹੀ ਹੈ। ਜਾਖੜ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਪਾਰਟੀ ਨੂੰ ਇੱਕ ਵੱਡਾ ਹਿੰਦੂ ਚਿਹਰਾ ਮਿਲ ਗਿਆ ਹੈ। ਪਾਰਟੀ ਦੇ ਕੁਝ ਸੀਨੀਅਰ ਆਗੂਆਂ ਨੇ ਦੱਸਿਆ ਕਿ ਕੇਂਦਰੀ ਲੀਡਰਸ਼ਿਪ ਜਲਦੀ ਹੀ ਜਾਖੜ ਦੀ ਨਾਮਜ਼ਦਗੀ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੇ ਸੰਗਰੂਰ ਲੋਕ ਸਭਾ ਹਲਕੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਵਰਕਰਾਂ ਤੋਂ ਫੀਡਬੈਕ ਲੈਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਖੜ ਨੂੰ ਉਪ ਚੋਣ ਦਾ ਚਿਹਰਾ ਬਣਾਇਆ ਜਾਂਦਾ ਹੈ ਤਾਂ ਪਾਰਟੀ ਦੀ ਜਿੱਤ ਯਕੀਨੀ ਹੈ।



ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਭਾਜਪਾ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਨਹੀਂ ਲੜੀ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਪਾਰਟੀ ਸੰਗਰੂਰ ਸੀਟ ਤੋਂ ਕੋਈ ਅਧਿਕਾਰਤ ਉਮੀਦਵਾਰ ਖੜ੍ਹਾ ਕਰੇਗੀ। ਸੰਗਰੂਰ ਲੋਕ ਸਭਾ ਹਲਕੇ ਵਿੱਚ ਸੰਗਰੂਰ, ਲਹਿਰਾਗਾਗਾ, ਸੁਨਾਮ, ਧੂਰੀ, ਮਲੇਰਕੋਟਲਾ ਤੇ ਅਹਿਮਦਗੜ੍ਹ ਸ਼ਹਿਰ ਸ਼ਾਮਲ ਹਨ। ਸ਼ਹਿਰ ਦਾ ਇਲਾਕਾ ਹੋਣ ਕਾਰਨ ਇੱਥੇ ਭਾਜਪਾ ਮਜ਼ਬੂਤ ਸਮਰਥਨ ਦਾ ਆਧਾਰ ਮੰਨ ਰਹੀ ਹੈ।

ਸੰਗਰੂਰ ਸੰਸਦੀ ਹਲਕੇ ਵਿੱਚ ਨੌਂ ਵਿਧਾਨ ਸਭਾ ਹਲਕੇ ਮਾਲੇਰਕੋਟਲਾ, ਧੂਰੀ, ਸੰਗਰੂਰ, ਸੁਨਾਮ, ਦਿੜ੍ਹਬਾ, ਲਹਿਰਾਗਾਗਾ, ਬਰਨਾਲਾ, ਭਦੌੜ ਤੇ ਮਹਿਲ ਕਲਾਂ ਸ਼ਾਮਲ ਹਨ। ਇਨ੍ਹਾਂ ਨੌਂ ਹਲਕਿਆਂ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਕੁੱਲ 12 ਲੱਖ 9 ਹਜ਼ਾਰ ਵੋਟਾਂ ਪਈਆਂ ਸਨ ਤੇ ‘ਆਪ’ ਨੂੰ 6 ਲੱਖ 43 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਸਨ ਜੋ ਕੁੱਲ ਵੋਟਾਂ ਦਾ 53 ਫੀਸਦੀ ਤੋਂ ਵੱਧ ਬਣਦਾ ਹੈ। ਕਾਂਗਰਸ ਨੂੰ ਦੋ ਲੱਖ 18 ਹਜ਼ਾਰ, ਅਕਾਲੀ ਦਲ ਨੂੰ ਇੱਕ ਲੱਖ 41 ਹਜ਼ਾਰ, ਭਾਜਪਾ ਗਠਜੋੜ ਨੂੰ 86 ਹਜ਼ਾਰ ਤੇ ਅਕਾਲੀ ਦਲ ਅੰਮ੍ਰਿਤਸਰ ਨੂੰ ਕਰੀਬ 76 ਹਜ਼ਾਰ ਵੋਟਾਂ ਮਿਲੀਆਂ ਸੀ

LEAVE A REPLY

Please enter your comment!
Please enter your name here