*ਸੁਨੀਲ ਜਾਖੜ ਦੀਆਂ ਵਧੀਆਂ ਮੁਸ਼ਕਲਾਂ, ਐਸਸੀ ਕਮਿਸ਼ਨ ਵੱਲੋਂ 15 ਦਿਨਾਂ ਅੰਦਰ ਕੇਸ ਦਰਜ ਕਰਨ ਦੀ ਹਦਾਇਤ*

0
35

ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਐਸਸੀ ਕਮਿਸ਼ਨ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਨੋਟਿਸ ਭੇਜ ਕੇ 15 ਦਿਨਾਂ ਦੇ ਅੰਦਰ ਸੁਨੀਲ ਜਾਖੜ ਖਿਲਾਫ ਮਾਮਲਾ ਦਰਜ ਕਰਨ ਲਈ ਕਿਹਾ ਹੈ। ਐਸਸੀ ਕਮਿਸ਼ਨ ਨੇ ਇਹ ਕਦਮ ਇੱਕ ਸ਼ਿਕਾਇਤਕਰਤਾ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਉਠਾਇਆ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸੀ ਲੀਡਰਸ਼ਿਪ ਬਾਰੇ ਟਿੱਪਣੀ ਕੀਤੀ ਸੀ ਜਿਸ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਜੋੜਿਆ ਜਾ ਰਿਹਾ ਹੈ। ਇਸ ਮਗਰੋਂ ਐਸਸੀ ਭਾਈਚਾਰੇ ਨੇ ਸੁਨੀਲ ਜਾਖੜ ਦਾ ਸਖਤ ਵਿਰੋਧ ਕੀਤਾ ਸੀ। ਇਸ ਟਿੱਪਣੀ ‘ਤੇ ਐਸਸੀ ਸਮਾਜ ਦੇ ਲੋਕਾਂ ਨੇ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਸੀ।

ਇਸ ਮਗਰੋਂ ਦਲਿਤ ਭਾਈਚਾਰੇ ਦੇ ਵਿਜੇ ਕੁਮਾਰ ਨੇ ਐਸਸੀ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਕਰਕੇ ਸੁਨੀਲ ਜਾਖੜ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਇਸ ’ਤੇ ਐਸਸੀ ਕਮਿਸ਼ਨ ਨੇ ਜਲੰਧਰ ਪੁਲਿਸ ਕਮਿਸ਼ਨਰ ਨੂੰ ਨੋਟਿਸ ਭੇਜ ਕੇ 15 ਦਿਨਾਂ ਵਿੱਚ ਕੇਸ ਦਰਜ ਕਰਨ ਲਈ ਕਿਹਾ ਹੈ।

ਦਲਿਤ ਭਾਈਚਾਰੇ ਦੇ ਆਗੂ ਵਿਜੇ ਕੁਮਾਰ ਨੇ ਕਿਹਾ ਕਿ ਸੁਨੀਲ ਜਾਖੜ ਦੀ ਚਰਨਜੀਤ ਸਿੰਘ ਚੰਨੀ ਨਾਲ ਪਾਰਟੀਬਾਜ਼ੀ ਹੋ ਸਕਦੀ ਹੈ ਪਰ ਉਨ੍ਹਾਂ ਨੇ ਟਿੱਪਣੀ ਕਰਕੇ ਇਕੱਲੇ ਚਰਨਜੀਤ ਚੰਨੀ ਦਾ ਨਹੀਂ ਸਗੋਂ ਸਮੁੱਚੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ। ਇਸ ’ਤੇ ਉਨ੍ਹਾਂ ਨੇ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ।

ਇਸ ਮਗਰੋ ਅੱਜ ਐਸਸੀ ਕਮਿਸ਼ਨ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ 15 ਦਿਨਾਂ ਦੇ ਅੰਦਰ ਕੇਸ ਦਰਜ ਕਰਨ ਲਈ ਨੋਟਿਸ ਭੇਜਿਆ ਗਿਆ ਹੈ। ਵਿਜੇ ਕੁਮਾਰ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਨੇ ਸੁਨੀਲ ਜਾਖੜ ਖਿਲਾਫ ਮਾਮਲਾ ਦਰਜ ਨਾ ਕੀਤਾ ਤਾਂ ਉਹ ਅਦਾਲਤ ਦਾ ਰੁਖ ਕਰਨਗੇ ਤੇ ਪੁਲਿਸ ਖਿਲਾਫ ਪ੍ਰਦਰਸ਼ਨ ਵੀ ਕਰਨਗੇ।

NO COMMENTS