ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ

0
70

ਚੰਡੀਗੜ੍ਹ 23 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸੈਣੀ ਨੂੰ ਸਰਵਿਸ ਦੌਰਾਨ ਸਾਰੇ ਮਾਮਲਿਆਂ ਵਿੱਚ ਬਲੈਂਕੇਟ ਬੇਲ ਦੇ ਦਿੱਤੀ ਹੈ। ਇਸ ਨਾਲ ਉਸ ਤੋਂ ਗ੍ਰਿਫਤਾਰੀ ਦਾ ਖਤਰਾ ਟਲ ਗਿਆ ਹੈ। ਸੈਣੀ ਖਿਲਾਫ ਕਈ ਮਾਮਲੇ ਹਨ ਜਿਸ ਕਰਕੇ ਉਸ ਨੂੰ ਗ੍ਰਿਫਤਾਰੀ ਦਾ ਡਰ ਸੀ।

ਦਰਅਸਲ ਸੁਪਰੀਮ ਕੋਰਟ ਤੋਂ ਮੁਲਤਾਨੀ ਕੇਸ ਵਿੱਚ ਮਿਲੀ ਆਰਜ਼ੀ ਜ਼ਮਾਨਤ ਮਗਰੋਂ ਪੰਜਾਬ ਪੁਲਿਸ ਨੇ ਸੈਣੀ ਖਿਲਾਫ ਮੁੜ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਸੀ। ਮੁਹਾਲੀ ਪੁਲਿਸ ਨੇ ਸੇਵਾਮੁਕਤ ਆਈਏਐਸ ਅਫ਼ਸਰ ਦੇ ਪੁੱਤਰ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਲਾਪਤਾ ਕਰਨ ਦੇ ਕੇਸ ਵਿੱਚ ਸੈਣੀ ਤਲਬ ਕੀਤਾ ਸੀ। ਸੈਣੀ ਨੂੰ ਨੋਟਿਸ ਜਾਰੀ ਕਰਕੇ ਅੱਜ ਮਟੌਰ ਥਾਣੇ ਵਿੱਚ ‘ਸਿਟ’ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।

ਯਾਦ ਰਹੇ ਸੈਣੀ ਖਿਲਾਫ ਤਿੰਨ ਦਹਾਕੇ ਪਹਿਲਾਂ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਜਿਹੇ ਗੰਭੀਰ ਦੋਸ਼ਾਂ ਤਹਿਤ ਕੇਸ ਚੱਲ ਰਿਹਾ ਹੈ। ਪੁਲਿਸ ਸੈਣੀ ਦੀ ਗ੍ਰਿਫਤਾਰੀ ਚਾਹੁੰਦੀ ਸੀ ਪਰ ਸਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਆਰਜ਼ੀ ਰਾਹਤ ਦੇ ਦਿੱਤੀ ਸੀ। ਅਦਾਲਤ ਨੇ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸੀ। ਇਸ ਲਈ ਸੈਣੀ ਨੂੰ ਖਤਰਾ ਸੀ ਕਿ ਉਨ੍ਹਾਂ ਦੀ ਕਿਸੇ ਹੋਰ ਕੇਸ ਵਿੱਚ ਗ੍ਰਿਫਤਾਰੀ ਹੋ ਸਕਦੀ ਹੈ।

LEAVE A REPLY

Please enter your comment!
Please enter your name here