
ਮਾਨਸਾ 31ਜੁਲਾਈ (ਸਾਰਾ ਯਹਾ,ਬੀਰਬਲ ਧਾਲੀਵਾਲ ) ਆਈ.ਪੀ.ਐਸ ਅਫ਼ਸਰ ਸ਼੍ਰੀ ਸੁਰਿੰਦਰ ਲਾਂਬਾ ਜੀ ਵੱਲੋਂ ਅੱਜ ਬਤੌਰ ਐਸ.ਐਸ.ਪੀ. ਮਾਨਸਾ ਅਹੁਦੇ ਦਾ ਚਾਰਜ ਸੰਭਾਲ ਲਿਆ ਗਿਆ ਹੈ। ਇਸ ਮੌਕੇ ਉਨਾਂ ਨੂੰ ਮਾਨਸਾ ਪੁਲਿਸ ਦੇ ਜਵਾਨਾਂ ਵੱਲੋ ਸਲਾਮੀ ਦਿੱਤੀ ਗਈ ਅਤੇ ਮੌਕਾ ਪਰ ਹਾਜ਼ਿਰ ਹੋਰ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੀ ਸੁਰਿੰਦਰ ਲਾਂਬਾ, IPS ਜੀ ਵੱਲੋਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਿਵਲ ਪ੍ਰਸਾਸ਼ਨ ਅਤੇ ਆਮ ਲੋਕਾਂ ਤੋਂ ਸਹਿਯੋਗ ਲੈਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰੰਭੇ ਗਏ “ਮਿਸ਼ਨ ਫ਼ਤਿਹ” ਤਹਿਤ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਤਹਿਤ ਵੱਖ ਵੱਖ ਸਰਗਰਮੀਆਂ ਰਾਹੀਂ ਲੋਕਾਂ ਨੂੰ ਘਰ ਵਿਚ ਰਹਿਣ, ਮਾਸਕ ਪਹਿਣਨ, ਸਮੇਂ ਸਮੇਂ ਤੇ ਹੱਥ ਧੋਣ ਅਤੇ ਸਰਕਾਰ ਵੱਲੋਂ ਦੱਸੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਜਾਵੇਗਾ।
