*ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਸਮੇਂ ਸਮੇਂ ’ਤੇ ਜਾਂਚ ਅਤੇ ਜਣੇਪਾ ਸਰਕਾਰੀ ਹਸਪਤਾਲ ਵਿੱਚ ਹੀ ਕਰਵਾਉਣ-ਸਿਵਲ ਸਰਜਨ*

0
38

ਮਾਨਸਾ 09 ਫਰਵਰੀ  (ਸਾਰਾ ਯਹਾਂ/  ਮੁੱਖ ਸੰਪਾਦਕ) : ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਨੂੰ ਸਮੇਂ ਸਮੇਂ ’ਤੇ ਜਾਂਚ ਅਤੇ ਜਣੇਪਾ ਸਰਕਾਰੀ ਹਸਪਤਾਲ ਵਿਚ ਹੀ ਕਰਵਾਉਣਾ ਚਾਹੀਦਾ ਹੈ। ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਨੇ ਦੱਸਿਆ ਕਿ ਗਰਭਵਤੀ ਔਰਤਾਂ ਦੀ ਜਾਂਚ ਲਈ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਅਗਵਾਈ ਵਿਚ ਬਲਾਕਾਂ ਦੇ ਵੱਖ ਵੱਖ ਸਿਹਤ ਕੇਂਦਰਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਹੇਠ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪ ਲਗਾਏ ਗਏ।
ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਜੇ.ਐਸ.ਵਾਈ. ਸਕੀਮ ਦੇ ਤਹਿਤ ਸਰਕਾਰੀ ਹਸਪਤਾਲ ਵਿੱਚ ਡਲਿਵਰੀ ਕਰਾਉਣ ਵਾਲੀ ਗਰਭਵਤੀ ਮਾਂ ਨੂੰ ਸਿਹਤ ਵਿਭਾਗ ਵੱਲੋਂ 700 ਰੂਪੈ ਦੀ ਸਹਾਇਤਾ ਦਿਤੀ ਜਾਂਦੀ ਹੈ। ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੀ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ। ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ ਸਮੇਂ ਦੀ ਗਰਭਵਤੀ ਔਰਤਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ।    
ਡਾ.ਰਸ਼ਮੀ ਔਰਤ ਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ, ਜੇਕਰ ਗਰਭਵਤੀ ਔਰਤ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ, ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਚਾਰ ਵਾਰ ਕਰਵਾਉਣੀ ਚਾਹੀਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ਤੇ ਬਿਨਾਂ ਕਿਸੇ ਲਾਪ੍ਰਵਾਹੀ ਨੂੰ ਛੱਡ ਕੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ ਕਰਾਉਣਾ ਚਾਹੀਦਾ ਹੈ ,ਨਾਲ ਹੀ ਆਪਣਾ ਰੂਟੀਨ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਬਲਾਕ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਅਤੇ ਟੀਕਾਕਰਨ ਕੈਂਪ ਹਰ ਬੁੱਧਵਾਰ ਨੂੰ ਮਮਤਾ ਦਿਵਸ ਅਤੇ ਹਰ ਮਹੀਨੇ ਦੀ 9 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਸ ਦਿਨ ਔਰਤ ਰੋਗਾਂ ਦੇ ਮਾਹਿਰ ਵਲੋਂ ਜਾਂਚ ਦੇ ਨਾਲ ਨਾਲ ਟੈਸਟ ਅਤੇ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ।

LEAVE A REPLY

Please enter your comment!
Please enter your name here