
ਮਾਨਸਾ, 24 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ 24 ਦਸੰਬਰ 2024 ਤੱਕ ਜ਼ਿਲ੍ਹੇ ਅੰਦਰ ਸੁਸਾਸ਼ਨ ਹਫ਼ਤੇ ਤਹਿਤ ਲਗਾਏ ਜਾ ਰਹੇ ਕੈਂਪਾਂ ਦੇ ਮੱਦੇਨਜ਼ਰ ਅੱਜ ਪਿੰਡ ਕੋਟ ਲੱਲੂ, ਕਲੀਪੁਰ ਅਤੇ ਜਟਾਣਾਂ ਕਲਾਂ ਵਿਖੇ ਕੈਂਪ ਲਗਾਏ ਗਏ।
ਉਨ੍ਹਾਂ ਦੱਸਿਆ ਕਿ ਇਸ ਸੁਸਾਸ਼ਨ ਹਫ਼ਤੇ ਤਹਿਤ ਵੱਖ ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਲੋਕਾਂ ਦੀਆਂ ਕੁੱਝ ਸ਼ਿਕਾਇਤਾਂ ਜਾਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ 19 ਤੋਂ 24 ਦਸੰਬਰ ਤੱਕ ਮਨਾਏ ਗਏ ਇਸ ਸੁਸਾਸ਼ਨ ਹਫ਼ਤੇ ਦੌਰਾਨ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਵੀਜ਼ਨਾਂ ਦੇ ਪਿੰਡਾਂ ਵਿੱਚ ਕੈਂਪਾਂ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਵਿਭਾਗਾਂ ਵੱਲੋਂ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ।
