ਮਾਨਸਾ 17 ਮਈ(ਸਾਰਾ ਯਹਾਂ/ਮੁੱਖ ਸੰਪਾਦਕ)ਅੱਜ ਸੂਬਾ ਕਮੇਟੀ ਮੇਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਵਿੱਚ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਫਿਰੋਜ਼ਪੁਰ ਲਈ ਜ਼ਿਲ੍ਹੇ ਭਰ ਵਿੱਚੋਂ ਵੱਡਾ ਕਾਫਲਾ ਰਵਾਨਾ ਹੋਇਆ. ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਬੀਜੇਪੀ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦੇ ਮੌਜੂਦਾ ਉਮੀਦਵਾਰਾਂ ਤੋਂ ਕਿਰਤੀ ਲੋਕਾਂ ਦੀਆਂ ਮੰਗਾਂ ਅਤੇ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਣ ਨਾਲ ਸਬੰਧਤ ਸਵਾਲ ਕਰਨਾ ਤਹਿ ਹੋਇਆ ਸੀ ਇਸੇ ਤਹਿਤ ਫਿਰੋਜ਼ਪੁਰ ਦੀ ਲੋਕ ਸਭਾ ਸੀਟ ਲਈ ਬੀਜੇਪੀ ਦੇ ਨਾਮਜਦ ਉਮੀਦਵਾਰ ਰਾਣਾ ਸੋਢੀ ਤੋਂ ਹਰਨੇਕ ਸਿੰਘ ਮਹਿਮਾਂ ਨੇ ਜਦੋ ਸਵਾਲ ਕਰੇ ਤਾਂ ਉਸ ਤੋਂ ਘਬਰਾਈ ਹੋਈ ਬੀਜੇਪੀ ਪਾਰਟੀ ਅਜੇ ਪੰਜਾਬ ਵਿਚਲੀ ਬੀਜੇਪੀ ਦੀ ਬੀ ਟੀਮ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਹਿ ਤੇ ਸਥਾਨਕ ਪੁਲਿਸ ਪ੍ਰਸਾਸ਼ਨ ਨੇ ਹਰਨੇਕ ਸਿੰਘ ਮਹਿਮਾ ਨੂੰ ਇਕ ਪੁਰਾਣੇ ਕੇਸ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕਰ ਲਿਆ ਅਤੇ ਲੱਗਭਗ ਇਕ ਹਫਤੇ ਤੋਂ ਫਿਰੋਜ਼ਪੁਰ ਜੇਲ ਵਿੱਚ ਬੰਦ ਕੀਤਾ ਹੋਇਆ ਹੈ. ਇਸ ਗ੍ਰਿਫਤਾਰੀ ਦੀ ਸੰਯੁਕਤ ਕਿਸਾਨ ਮੋਰਚੇ ਅਤੇ ਇਨਸਾਫ਼ ਪਸੰਦ ਧਿਰਾਂ ਵਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ . ਇਸੇ ਤਹਿਤ ਬੀ ਕੇ ਯੂ (ਏਕਤਾ) ਡਕੌਂਦਾ ਵਲੋਂ ਐਸ ਐਸ ਪੀ ਫਿਰੋਜ਼ਪੁਰ ਦੇ ਦਫ਼ਤਰ ਅੱਗੇ 17 ਮਈ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ, ਸੋਂ ਅੱਜ ਇਸ ਧਰਨੇ ਵਿੱਚ ਜਥੇਬੰਦੀ ਦੇ 14 ਜਿਲਿਆਂ ਸਮੇਤ ਹੋਰ ਵੀ ਲੜ ਰਹੀਆਂ ਇਨਸਾਫ਼ ਪਸੰਦ ਧਿਰਾਂ ਸ਼ਾਮਿਲ ਹੋਣਗੀਆਂ. ਕਾਫ਼ਿਲੇ ਵਿੱਚ ਜਿਲ੍ਹਾ ਖਜਾਨਚੀ ਦੇਵੀ ਰਾਮ ਰੰਗੜੀਆਲ, ਜਗਦੇਵ ਸਿੰਘ ਕੋਟਲੀ, ਬਲਕਾਰ ਸਿੰਘ ਚਹਿਲਾਂਵਾਲੀ ਤੋਂ ਇਲਾਵਾ ਬਲਾਕ ਕਮੇਟੀਆਂ ਅਤੇ ਪਿੰਡ ਕਮੇਟੀਆਂ ਨੇ ਸ਼ਮੂਲੀਅਤ ਕੀਤੀ