*ਸੂਬਾ ਸਰਕਾਰਾਂ ਅਤੇ ਵੱਖ ਵੱਖ ਸਮਾਜਿਕ ਸੰਸਥਾਵਾਂ ਵਲੋਂ ਵੀ ਸਕੂਲਾਂ ਅਤੇ ਕਾਲਜਾਂ ਵਿੱਚ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਇਹ ਦਿਨ ਮਨਾਇਆ ਗਿਆ*

0
19

ਮਾਨਸਾ 05 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ)ਭਾਰਤ ਦੇ ਦੂਸਰੇ ਰਾਸ਼ਟਰਪਤੀ ਸਰਵਪੱਲੀ ਸ੍ਰੀ ਰਾਧਾਕ੍ਰਿਸ਼ਨਨ ਜੀ ਦਾ ਜਨਮ ਦਿਨ ਅੱਜ ਸਾਰੇ ਭਾਰਤ ਵਿੱਚ ਟੀਚਰ ਡੇ ਦੇ ਤੌਰ ਤੇ ਮਨਾਇਆ ਜਾਂਦਾ ਹੈ। ਸੂਬਾ ਸਰਕਾਰਾਂ ਅਤੇ ਵੱਖ ਵੱਖ ਸਮਾਜਿਕ ਸੰਸਥਾਵਾਂ ਵਲੋਂ ਵੀ ਸਕੂਲਾਂ ਅਤੇ ਕਾਲਜਾਂ ਵਿੱਚ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਇਹ ਦਿਨ ਮਨਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਰੋਟਰੀ ਕਲੱਬ ਮਾਨਸਾ ਰੋਇਲ ਵਲੋਂ ਇਹ ਦਿਨ ਪ੍ਰਧਾਨ ਜਗਦੀਸ਼ ਰਾਏ ਦੀ ਪ੍ਰਧਾਨਗੀ ਹੇਠ ਸਥਾਨਕ ਐਸ ਡੀ ਕੰਨਿਆ ਮਹਾਂਵਿਦਿਆਲਾ ਦੇ 27 ਅਧਿਆਪਕਾਂ ਨੂੰ ਸਨਮਾਨਿਤ ਕਰਕੇ ਕਾਲਜ ਵਿੱਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜਨੀਅਰ ਵਿਨੋਦ ਜਿੰਦਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਕਲੱਬ੍ ਪ੍ਰਧਾਨ ਨੂੰ ਕਾਲਰ ਪਹਿਨਾਉਣ ਤੇ ਬਾਅਦ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਮੌਕੇ ਕਲੱਬ ਦੇ ਚੀਫ ਐਡਵਾਇਜਰ ਸਾਬਕਾ ਗਵਰਨਰ ਪ੍ਰੇਮ ਅਗਰਵਾਲ ਨੇ ਰੋਟਰੀ ਕਲੱਬ ਦੇ ਇਤਿਹਾਸ ਅਤੇ ਉਹਨਾਂ ਦੀ ਸੰਸਥਾ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਸ਼ੁਭ ਕਾਮਨਾਵਾਂ ਦਿੱਤੀਆਂ। ਸੀਨੀਅਰ ਕਲੱਬ ਮੈਂਬਰ ਡਾਕਟਰ ਜਨਕ ਰਾਜ ਸਿੰਗਲਾ ਨੇ ਇਹ ਦਿਨ ਮਨਾਉਣ ਦੇ ਨਾਲ ਨਾਲ ਅਧਿਆਪਕਾਂ ਨੂੰ ਉਹਨਾਂ ਦੀ ਵਿਦਿਆਰਥੀਆਂ ਪ੍ਰਤੀ ਜ਼ਿੰਮੇਵਾਰੀ ਨੂੰ ਵੀ ਯਾਦ ਕਰਵਾਇਆ। ਉਹਨਾਂ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਲਈ ਰੋਲ ਮਾਡਲ ਹੁੰਦੇ ਹਨ। ਅਧਿਆਪਕ ਦਾ ਵਿਦਿਆਰਥੀ ਜੀਵਨ ਉੱਤੇ ਬਹੁਤ ਡੂੰਘਾ ਪ੍ਰਭਾਵ ਪੈਦਾ ਹੈ। ਮੁੱਖ ਮਹਿਮਾਨ ਪ੍ਰਧਾਨ ਵਿਨੋਦ ਜਿੰਦਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਧਿਆਪਕ ਦਾ ਸਮਾਜ ਵਿਚ ਬਹੁਤ ਵੱਡਾ ਯੋਗਦਾਨ ਅਤੇ ਰੁੱਤਬਾ ਹੈ। ਉਹਨਾਂ ਨੇ ਰੋਟਰੀ ਕਲੱਬ ਮਾਨਸਾ ਰੋਇਲ ਵਲੋਂ ਸ਼ਹਿਰ ਵਿੱਚ ਹਰ ਰੋਜ਼ ਕੋਈ ਨਾ ਕੋਈ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਕਾਲਜ ਪ੍ਰਿੰਸੀਪਲ ਡਾਕਟਰ ਗਰਿਮਾ ਮਹਾਜਨ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਰੋਜ਼ ਹੀ ਅਧਿਆਪਕ ਦਾ ਦਿਨ ਹੈ। ਅਧਿਆਪਕ ਨੇ ਹੀ ਵਿਦਿਆਰਥੀਆ ਦੀ ਪ੍ਰਤੀਭਾ ਨੂੰ ਨਿਖਾਰਨਾ, ਅਨੁਸ਼ਾਸਨ ਵਿੱਚ ਰਹਿਣਾ ਅਤੇ ਸਭ ਦਾ ਸਤਿਕਾਰ ਕਰਨ ਦੀ ਸਿੱਖਿਆ ਦੇਣੀ ਹੁੰਦੀ ਹੈ। ਉਹਨਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਕੱਲ ਦਾ ਸਮਾਜ ਅਤੇ ਭਵਿੱਖ ਹਨ। ਉਹਨਾਂ ਨੇ ਰਾਸ਼ਟਰਪਤੀ ਦਰੋਪਤੀ ਮੁਰਮੂ ਦੀ ਉਦਾਹਰਣ ਦਿੱਤੀ। ਡਾਕਟਰ ਬਲਜੀਤ ਕੌਰ ਵਲੋਂ ਸਮੂੱਚੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਰੋਟਰੀ ਕਲੱਬ ਅਤੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਲੱਬ ਮੈਂਬਰ ਪ੍ਰੇਮ ਅਗਰਵਾਲ, ਡਾਕਟਰ ਜਨਕ ਰਾਜ ਸਿੰਗਲਾ, ਪ੍ਰਧਾਨ ਜਗਦੀਸ਼ ਰਾਏ, ਸੈਕਟਰੀ ਸੰਜੀਵ ਅਰੋੜਾ, ਰਮੇਸ਼ ਜਿੰਦਲ, ਕ੍ਰਿਸ਼ਨ ਜੋਗਾ, ਸੁਨੀਲ ਗੋਇਲ, ਦੀਪਕ ਗੋਇਲ, ਪਰਮਿੰਦਰ ਗੋਇਲ, ਰੋਹਿਤ ਰੋਮੀ ਬਾਂਸਲ, ਰਾਜ ਕੁਮਾਰ ਬਾਂਸਲ, ਮਨੋਜ ਗਰਗ, ਭੂਸ਼ਨ ਜਿੰਦਲ ਅਤੇ ਰਕੇਸ਼ ਸੇਠੀ ਹਾਜ਼ਰ ਸਨ। ਸਟੇਜ ਸੈਕਟਰੀ ਦੀ ਭੂਮਿਕਾ ਸੰਜੀਵ ਅਰੋੜਾ ਨੇ ਬਾਖੂਬੀ ਨਿਭਾਈ।ਅੰਤ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੇਕ ਕੱਟ ਕੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਗੀਤ, ਸਕਿੱਟ ਅਤੇ ਆਪਣੇ ਮੌਲਿਕ ਵਿਚਾਰਾਂ ਰਾਹੀਂ ਅਧਿਆਪਕ ਤੇ ਵਿਦਿਆਰਥੀ ਦੇ ਨਿੱਘੇ ਰਿਸ਼ਤੇ ਨੂੰ ਬਾਖੂਬੀ ਬਿਆਨ ਕੀਤਾ।

LEAVE A REPLY

Please enter your comment!
Please enter your name here