ਸੂਬਾ ਸਰਕਾਰ ਖਿਲਾਫ ਧਰਨਾ ਲਗਾਕੇ ਕੀਤੀ ਨਾਹਰੇਬਾਜੀ

0
67

ਸਰਦੂਲਗੜ੍ਹ 22 ,ਮਾਰਚ (ਸਾਰਾ ਯਹਾਂ /ਬਲਜੀਤ ਪਾਲ): ਸੂਬਾ ਸਰਕਾਰ ਵੱਲੋਂ ਕਰੋਨਾ ਦੀ ਆੜ ਚ ਸਕੂਲ-ਕਾਲਜ ਬੰਦ ਕਰਕੇ ਹਜਾਰਾਂ ਬੱਚਿਆਂ ਦੇ ਭਵਿੱਖ ਨੂੰ ਦਾਅ ਤੇ ਲਗਾ ਦਿੱਤਾ ਹੈ। ਇੰਨ੍ਹਾਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਖਿਲਾਫ ਚੱਲ ਰਹੇ ਸੰਘਰਸ਼ ਦੀ ਕੜੀ ਤਹਿਤ ਅੱਜ ਪੰਜਾਬ ਸਟੂਡੈਂਟ ਫੈਡਰੇਸ਼ਨ ਅਤੇ ਸਮੂਹ ਸੰਗਰਸ਼ਸ਼ੀਲ ਜੱਥੇਬੰਦੀਆ ਨੇ ਆਪਣੀਆ ਮੰਗਾਂ ਨੂੰ ਲੈਕੇ ਇਕ ਮੰਗ ਪੱਤਰ ਸੂਬਾ ਸਰਕਾਰ ਨੂੰ ਭੇਜਿਆ ਗਿਆ। ਸਮੂਹ ਵਿਦਿਆਰਥੀਆਂ ਤੇ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਅੇੈਸ.ਡੀ.ਅੇੈਮ. ਦਫਤਰ ਸਰਦੂਲਗੜ੍ਹ ਦੇ ਗੇਟ ਅੱਗੇ ਧਰਨਾ ਲਗਾਕੇ ਸੂਬਾ ਸਰਕਾਰ ਦੇ ਖਿਲਾਫ ਜੰਮਕੇ ਨਾਹਰੇਬਾਜੀ ਕਰਦਿਆਂ ਮੰਗ ਕੀਤੀ ਕਿ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੇ ਸਰਕਾਰੀ ਫੁਰਮਾਨ ਤੁਰੰਤ ਰੱਦ ਕੀਤੇ ਜਾਣ।ਧਰਨੇ ਨੂੰ ਸਬੋਧਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਤੋਂ ਆਏ ਗੁਰਮੁੱਖ ਸਿੰਘ ਅਤੇ ਪੰਜਾਬ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਆਨਲਾਈਨ ਪੜ੍ਹਾਈ ਬਚਿਆ ਦੇ ਭਵਿੱਖ ਲਈ ਬਹੁਤ ਵੱਡਾ ਖਤਰਾ ਹੈ ਅਤੇ ਉਹਨਾਂ ਦੇ ਬੌਧਿਕ ਤੇ ਸਮਾਜਿਕ ਵਿਕਾਸ ਵਿੱਚ ਅੜਿਕਾ ਹੈ। ਇਸ ਲਈ ਹਰ ਹਾਲਤ ਵਿਚ ਆਫਲਾਈਨ ਕਲਾਸਾ ਦਾ ਪ੍ਰਬੰਧ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸੰਘਰਸ਼ ਨੂੰ ਹੋਰ ਵੱਡੇ ਪੱਧਰ ਤੇ ਤੇਜ ਕੀਤਾ ਜਾਵੇਗਾ। ਸੰਘਰਸ਼ ਦੇ ਅਗਲੇ ਪ੍ਰੋਗਰਾਮਾਂ ਬਾਰੇ ਗੱਲ ਕਰਦਿਆਂ ਜਗਦੀਪ ਸਿੰਘ, ਸ਼ਰਨਦੀਪ ਸਿੰਘ ਨੇ ਕਿਹਾ

ਕਿ 23 ਤਰੀਕ ਨੂੰ ਸੰਘਰਸ਼ ਦੇ ਹੱਕ ਵਿੱਚ ਪਿੰਡ ਵਿੱਚ ਪ੍ਰਚਾਰ ਕੀਤਾ ਜਾਵੇਗਾ ਅਤੇ 24 ਮਾਰਚ ਤੋਂ ਆਫਲਾਈਨ ਕਲਾਸਾਂ ਨਾ ਲੱਗਣ ਤੱਕ ਪੱਕਾ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਭੁਪਿੰਦਰ ਸਿੰਘ (ਭਿੰਦੀ) ਮਾਨ, ਨਵਦੀਪ ਕੌਰ, ਖੁਸ਼ਦੀਪ ਕੌਰ, ਰਮਨਦੀਪ ਕੌਰ, ਮਨਪ੍ਰੀਤ ਕੌਰ ਅਤੇ ਉਸ਼ਾ ਰਾਣੀ ਨੇ ਸੰਬੋਧਨ ਕੀਤਾ। ਧਰਨਾ ਸਮਾਪਤ ਕਰਨ ਤੋ ਬਾਅਦ ਸਮੂਹ ਧਰਨਾਕਾਰੀਆ ਵੱਲੋ ਤਹਿਸੀਲਦਾਰ ਓਪ ਪ੍ਰਕਾਸ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪ੍ਰਿੰਸ ਸੋਨੀ, ਹਰਮਨਜੋਤ ਸਿੰਘ, ਰਵਿੰਦਰ ਸਿੰਘ, ਗਗਨਦੀਪ, ਸਾਗਰ ਸੋਨੀ, ਜਸ਼ਨ ਗਰਗ, ਮਨਿੰਦਰ ਸਿੰਘ ਆਦਿ ਹਾਜਰ ਸਨ।

LEAVE A REPLY

Please enter your comment!
Please enter your name here