ਮਾਨਸਾ, 14 ਮਈ (ਸਾਰਾ ਯਹਾ/ ਹੀਰਾ ਸਿੰਘ ਮਿੱਤਲ)-ਚੱਲ ਰਹੀ ਕੋਰੋਨਾ ਮਹਾਂਮਾਰੀ ਦੌਰਾਨ ਵੱਖ ਵੱਖ ਵਰਗ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਅਨੇਕਾਂ ਉਪਰਾਲੇ ਦੇ ਨਾਲ ਨਾਲ ਸੂਬਾ ਸਰਕਾਰ ਵੱਲੋਂ ਵਪਾਰੀ ਵਰਗ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਬ੍ਰਾਹਮਣ ਸਭਾ ਪੰਜਾਬ ਇਕਾਈ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਬਲਜੀਤ ਸ਼ਰਮਾ ਦੇ ਘਰ ਗੱਲਬਾਤ ਕਰਦਿਆਂ ਜਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਤੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਨੇ ਕੀਤਾ। ਇਸ ਸਮੇਂ ਵੱਖ-ਵੱਖ ਕਾਰੋਬਾਰ ਨਾਲ ਸਬੰਧਤ ਆਗੂਆਂ ਵੱਲੋ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਉਣ ਤੇ ਚੇਅਰਮੈਨ ਪ੍ਰੇਮ ਮਿੱਤਲ ਨੇ ਹੱਲ ਕਰਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਇਸ ਮਹਾਂਮਾਰੀ ਦੌਰਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਵਰਗ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਮੇਂ-ਸਮੇਂ ਤੇ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਕਿਸੇ ਵਪਾਰੀ ਵਰਗ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰੇਮ ਮਿੱਤਲ ਨੇ ਲੋਕਾਂ ਨੂੰ ਅਪੀਲ ਕਰਦਿਆਂ
ਕਿਹਾ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਉਹ ਸੂਬਾ ਸਰਕਾਰ ਤੇ ਜਿਲ੍ਹਾ ਪ੍ਰਸ਼ਾਸਨ ਦਾ ਘਰਾਂ ਵਿੱਚ ਰਹਿ ਕੇ ਸਾਥ ਦੇਣ। ਇਸ ਮੌਕੇ ਸੀਨੀਅਰ ਵਾਇਸ ਪ੍ਰਧਾਨ ਅੱਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਅਸ਼ੋਕ ਗਰਗ, ਅੱਗਰਵਾਲ ਸਭਾ ਮਾਨਸਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ, ਯੂਥ ਅੱਗਰਵਾਲ ਸਭਾ ਮਾਨਸਾ ਦੇ ਪ੍ਰਧਾਨ ਵਿਸ਼ਾਲ ਗੋਲਡੀ, ਸ਼੍ਰੀ ਦੁਰਗਾ ਕੀਰਤਨ ਮੰਡਲ ਦੇ ਸਾਬਕਾ ਪ੍ਰਧਾਨ ਪ੍ਰਵੀਨ ਟੋਨੀ, ਸੁਭਾਸ਼ ਡਰਾਮਿਟਕ ਕਲੱਬ ਐਕਟਰ ਬੌਡੀ ਦੇ ਪ੍ਰਧਾਨ ਨਵੀਨ ਸੋਨੂੰ ਰੱਲਾ, ਨੈਣਾਂ ਦੇਵੀ ਪਾਣੀ ਦਲ ਮਾਨਸਾ ਦੇ ਸੀਨੀਅਰ ਮੈਂਬਰ ਮੁਕੇਸ਼ ਕੁਮਾਰ ਨਿੱਕਾ, ਜਗਤ ਰਾਮ, ਪਵਨ ਕੋਟਲੀ ਆਦਿ ਹਾਜ਼ਰ ਸਨ।