*ਸੂਬੇ ਅੰਦਰ ਲੋਕਾ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ-ਪਿ੍ਰੰਸੀਪਲ ਬੁੱਧ ਰਾਮ*

0
31

ਮਾਨਸਾ, 13 ਦਸੰਬਰ(ਸਾਰਾ ਯਹਾਂ/ਮੁੱਖ ਸੰਪਾਦਕ):
    ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਸ਼ੁਰੂਆਤ ਹੋ ਗਈ ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜ਼ਕਾਰੀ ਪ੍ਰਧਾਨ ਆਮ ਆਦਮੀ ਪਾਰਟੀ (ਪੰਜਾਬ) ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਦਿੱਤੀ।
  ਉਨ੍ਹਾਂ ਦੱਸਿਆ ਕਿ ਲੁਧਿਆਣਾ ਤੋਂ ਇਸ ਸਕੀਮ ਦੀ ਸ਼ਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਰਨ ਦੇ ਨਾਲ ਜ਼ਿਲ੍ਹੇ ਦੇ ਲੋਕ ਹੁਣ 43 ਪ੍ਰਕਾਰ ਦੀਆਂ ਸੇਵਾ ਕੇਂਦਰਾਂ ’ਤੇ ਮਿਲਣ ਵਾਲੀਆਂ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ, ਜਿਸਦੇ ਲਈ ਲੋਕਾਂ ਨੂੰ ਆਪਣੇ ਘਰ ਤੋਂ ਹੀ ਫੋਨ ਨੰਬਰ 1076 ’ਤੇ ਕਾਲ ਕਰਨੀ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕਾਲ ਕਰਨ ਤੋਂ ਉਪਰੰਤ ਉਹ ਸਰਕਾਰੀ ਨੁਮਾਇੰਦੇ ਨੂੰ ਦੱਸ ਸਕਦੇ ਹਨ ਕਿ ਉਹ ਕਿਸ ਵੇਲੇ ਉਹਨਾਂ ਦੇ ਘਰ ਆ ਕੇ ਉਹਨਾਂ ਦੇ ਫੋਟੋ ਜਾਂ ਹੋਰ ਦਸਤਾਵੇਜ਼ ਲਿਜਾ ਕੇ ਉਹਨਾਂ ਨੂੰ ਸਰਕਾਰੀ ਸੇਵਾ ਦਾ ਲਾਭ ਦੇ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਸੇਵਾ ਤਹਿਤ ਜੋ ਵੀ ਸਰਟੀਫਿਕੇਟ ਬਣੇਗਾ ਉਹ ਵੀ ਵਿਅਕਤੀ ਨੂੰ ਉਸਦੇ ਘਰ ਹੀ ਸਰਕਾਰੀ ਨੁਮਾਇੰਦਾ ਦੇ ਕੇ ਜਾਵੇਗਾ। ਵਿਧਾਇਕ ਨੇ ਦੱਸਿਆ ਕਿ ਇਸ ਸੇਵਾ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸਹੂਲਤ ਹੋਵੇਗੀ ਅਤੇ ਉਹਨਾਂ ਨੂੰ ਸਰਕਾਰੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ ਜਾਂ ਹੋਰ ਦਫਤਰਾਂ ਤੱਕ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਜਿੱਥੇ ਇਹ ਯੋਜਨਾ ਸਰਕਾਰੀ ਦਫਤਰਾਂ ਵਿੱਚ ਭੀੜ ਘੱਟ ਕਰਨ ਲਈ ਲਾਹੇਵੰਦ ਹੋਵੇਗੀ, ਉਥੇ  ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸੇਵਾਵਾਂ ਦਾ ਲਾਭ ਲੈਣ।

NO COMMENTS