*ਲੁਧਿਆਣਾ ‘ਚ ਹਾਈ ਅਲਰਟ, ਜ਼ਖ਼ਮੀਆਂ ਦਾ ਹਾਲ ਜਾਣਨ ਲਈ CM ਚੰਨੀ ਪੁੱਜੇ ਹਸਪਤਾਲ*

0
108

ਲੁਧਿਆਣਾ 23,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਵੀਰਵਾਰ ਦੁਪਹਿਰ ਲੁਧਿਆਣਾ ਦੀ ਅਦਾਲਤ ਦੇ ਕੰਪਲੈਕਸ ‘ਚ ਹੋਏ ਬੰਬ ਧਮਾਕੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਇਸ ਨਾਲ ਹੀ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਹਾਦਸੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਹਸਪਤਾਲ ਪਹੁੰਚੇ ਤੇ ਜ਼ਖਮੀ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।। ਉਨ੍ਹਾਂ ਨਾਲ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਸਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।ਦੱਸ ਦੇਈਏ ਕਿ ਇਹ ਧਮਾਕਾ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਹੋਇਆ।

ਧਮਾਕੇ ਨਾਲ ਬਾਥਰੂਮ ਦੀ ਕੰਧ ਢਹਿ ਗਈ ਅਤੇ ਕੰਧ ਦਾ ਮਲਬਾ ਹੇਠਾਂ ਖੜ੍ਹੇ ਵਾਹਨਾਂ ‘ਤੇ ਡਿੱਗ ਗਿਆ, ਜਿਸ ਨਾਲ ਉਨ੍ਹਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਕਾਫੀ ਨੁਕਸਾਨ ਹੋ ਗਿਆ। ਇਸ ਦੇ ਨਾਲ ਹੀ ਇਸ ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਦੱਸੇ ਜਾ ਰਹੇ ਹਨ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਵਿਚ ਜਾਨੀ ਨੁਕਸਾਨ ਬਾਰੇ ਜਾਣ ਕੇ ਦੁੱਖ ਹੋਇਆ ਹੈ। ਕੈਪਟਨ ਨੇ ਇਕ ਟਵੀਟ ‘ਚ ਕਿਹਾ ਕਿ ਲੁਧਿਆਣਾ ਕੋਰਟ ਕੰਪਲੈਕਸ ‘ਚ ਧਮਾਕੇ ਦੀ ਚਿੰਤਾਜਨਕ ਖਬਰ। ਮੌਤਾਂ ਬਾਰੇ ਜਾਣ ਕੇ ਦੁੱਖ ਹੋਇਆ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਪੰਜਾਬ ਪੁਲਿਸ ਨੂੰ ਇਸ ਦੀ ਤਹਿ ਤਕ ਜਾਣਾ ਚਾਹੀਦਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਏ ਧਮਾਕੇ ਦੀ ਖ਼ਬਰ ਸੁਣ ਕੇ ਸਦਮੇ ਵਿਚ ਹਾਂ, ਜਿਸ ਵਿਚ ਕੁਝ ਲੋਕ ਜ਼ਖ਼ਮੀ ਹੋਏ ਹਨ। ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ ਅਤੇ ਜ਼ਖਮੀਆਂ ਨੂੰ ਜਲਦੀ ਸਿਹਤਯਾਬ ਕਰਨ। ਪੰਜਾਬ ਸਰਕਾਰ ਨੂੰ ਰਾਜ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਯਕੀਨੀ ਬਣਾਉਣ ਲਈ ਸਿਆਸੀ ਬਦਲਾਖੋਰੀ ਦੀ ਬਜਾਏ ਅਮਨ-ਕਾਨੂੰਨ ਵੱਲ ਧਿਆਨ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here