ਸੂਬੇ ਦੀਆਂ ਸਾਰੀਆਂ ਜੇਲ•ਾਂ ਵਿੱਚ ਸੈਨੇਟਾਈਜੇਸ਼ਨ ਦੇ ਦੋ ਗੇੜ ਮੁਕੰਮਲ : ਬ੍ਰਹਮ ਮਹਿੰਦਰਾ

0
13

ਚੰਡੀਗੜ•, 20 ਅਪ੍ਰੈਲ :(ਸਾਰਾ ਯਹਾ, ਬਲਜੀਤ ਸ਼ਰਮਾ) ; ਸਥਾਨਕ ਸਰਕਾਰਾਂ ਵਿਭਾਗ ਕੋਵਿਡ -19 ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ਵਿੱਚ ਖੜ• ਕੇ ਕੰਮ ਕਰ ਰਿਹਾ ਹੈ। ਵਿਭਾਗ ਵੱਲੋਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਵਿੱਚ ਆਪਣੀਆਂ ਮੁੱਖ ਗਤੀਵਿਧੀਆਂ ਤੋਂ ਇਲਾਵਾ ਸੂਬੇ ਭਰ ਦੀਆਂ ਵੱਡੀਆਂ ਜੇਲ•ਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਜੇਲ•ਾਂ ਨੂੰ ਕੋਰੋਨਾਵਾਇਰਸ ਦੇ ਫੈਲਾਅ ਲਈ ਅਤਿ ਸੰਵੇਦਨਸ਼ੀਲ ਥਾਂ ਮੰਨਿਆ ਗਿਆ ਹੈ ਕਿਉਂਕਿ ਕੈਦੀਆਂ ਨੂੰ ਇੱਕ ਦੂਜੇ ਦੇ ਨਾਲ ਲੱਗਦੀ ਬੰਦ ਜੇਲ• ਵਿੱਚ ਰੱਖਿਆ ਜਾਂਦਾ ਹੈ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੇਲ•ਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸਥਾਨਕ ਸਰਕਾਰਾਂ ਵਿਭਾਗ ਨੂੰ ਸੌਂਪਿਆ ਹੈ। ਉਨ•ਾਂ ਕਿਹਾ ਕਿ ਵਿਭਾਗ ਨੇ ਮਾਰਚ ਦੇ ਪਹਿਲੇ ਹਫ਼ਤੇ ਜੇਲ•ਾਂ ਦੀ ਸਨੈਟਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਹੁਣ ਤੱਕ ਸਾਰੀਆਂ ਜੇਲ•ਾਂ ਵਿੱਚ ਸੈਨੇਟਾਈਜੇਸ਼ਨ ਦੇ ਦੋ ਗੇੜ ਮੁਕੰਮਲ ਹੋ ਚੁੱਕੇ ਹਨ। ਉਨ•ਾਂ ਕਿਹਾ ਕਿ ਇਹ ਕਾਰਜ ਜੇਲ• ਵਿਭਾਗ ਨਾਲ ਮਿਲ ਕੇ ਕੀਤਾ ਜਾ ਰਿਹਾ ਹੈ।


ਮੰਤਰੀ ਨੇ ਦੱਸਿਆ ਕਿ ਗੁਰਦਾਸਪੁਰ (ਕੇਂਦਰੀ ਜੇਲ•), ਪਠਾਨਕੋਟ, ਅੰਮ੍ਰਿਤਸਰ (ਕੇਂਦਰੀ ਜੇਲ•), ਕਪੂਰਥਲਾ, ਲੁਧਿਆਣਾ (ਕੇਂਦਰੀ ਜੇਲ•), ਪਟਿਆਲਾ (ਕੇਂਦਰੀ ਜੇਲ•), ਨਾਭਾ, ਸੰਗਰੂਰ, ਬਰਨਾਲਾ, ਫਰੀਦਕੋਟ, ਫਿਰੋਜ਼ਪੁਰ (ਕੇਂਦਰੀ ਜੇਲ•) ਬਠਿੰਡਾ (ਕੇਂਦਰੀ ਜੇਲ•), ਹੁਸ਼ਿਆਰਪੁਰ, ਰੋਪੜ ਅਤੇ ਪੱਟੀ ਸਥਿਤ ਜੇਲ•ਾਂ ਨੂੰ ਸੈਨੀਟਾਈਜ਼ ਕੀਤਾ ਗਿਆ ਹੈ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ‘ਤੇ ਜ਼ੇਲ•ਾਂ ‘ਚ ਜਾ ਕੇ ਸਥਿਤੀ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਯੂ.ਐੱਲ.ਬੀਜ਼ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਉਨ•ਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਜੇਲ•ਾਂ ਤੋਂ ਕੋਈ ਹੋਰ ਬੇਨਤੀ ਮਿਲਦੀ ਹੈ ਤਾਂ ਸੈਨੀਟਾਈਜੇਸ਼ਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ।
ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਹੋਰ ਮਹੱਤਵਪੂਰਣ ਸੈਨੇਟਾਈਜੇਸ਼ਨ ਮੁਹਿੰਮ ਜੋ ਇਸ ਸਮੇਂ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ, ਉਹ ਕਣਕ ਦੀ ਖਰੀਦ ਲਈ ਸੂਬੇ ਵਿਚ ਸਥਾਪਤ ਖਰੀਦ ਮੰਡੀਆਂ ਦੀ ਮੁਕੰਮਲ ਸੈਨੇਟਾਈਜੇਸ਼ਨ ਕਰਨਾ ਹੈ। ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਆਉਣ ਤੋਂ ਰੋਕਣ ਲਈ ਭਾਵੇਂ ਮੌਜੂਦਾ ਸਮੇਂ ਪੂਰੇ ਸੂਬੇ ਵਿਚ  ਕਰਫਿਊ ਲੱਗਿਆ ਹੋਇਆ ਹੈ ਪਰ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਵਿੱਚ ਲਿਆਉਣ ਲਈ ਪਾਬੰਦੀਆਂ ਵਿੱਚ ਕੁਝ ਛੋਟਾਂ ਦਿੱਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਯੂ.ਐੱਲ.ਬੀਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿਰਧਾਰਤ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਮੰਡੀਆਂ ਦੀ ਸੈਨੇਟਾਈਜੇਸ਼ਨ ਨੂੰ ਯਕੀਨੀ ਬਣਾਉਣ ਤਾਂ ਜੋ ਮਾਰੂ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਕਈ ਹੋਰ ਗਤੀਵਿਧੀਆਂ ਵੀ ਨਾਲ ਨਾਲ ਚੱਲ ਰਹੀਆਂ ਹਨ। ਉਨ•ਾਂ ਕਿਹਾ ਕਿ ਸ਼ਹਿਰਾਂ ਵਿਚ ਸਾਫ਼-ਸਫ਼ਾਈ, ਕੂੜਾ ਚੁੱਕਣ, ਰੋਗਾਣੂ-ਨਾਸ਼ਕਾਂ ਦਾ ਛਿੜਕਾਅ ਕਰਨ ਦੀਆਂ ਲਾਜ਼ਮੀ ਗਤੀਵਿਧੀਆਂ ਤੋਂ ਇਲਾਵਾ ਵਿਭਾਗ ਲੋੜਵੰਦ ਲੋਕਾਂ ਨੂੰ ਪੱਕਿਆ ਹੋਇਆ ਭੋਜਨ ਅਤੇ ਸੁੱਕਾ ਰਾਸ਼ਨ ਘਰ ਘਰ ਪਹੁੰਚਾ ਰਿਹਾ ਹੈ।
——–

NO COMMENTS