*ਸੂਬੇ ਦੇ ਵੱਖ -ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਣਗੀਆਂ ਸੁਪਰ ਲਗਜਰੀ ਬੱਸਾਂ-ਵਿਧਾਇਕ ਬਣਾਂਵਾਲੀ*

0
12

ਮਾਨਸਾ, 14 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ ) : 15 ਜੂਨ 2022 ਨੂੰ ਸੁਪਰ ਲਗਜਰੀ ਬੱਸ ਸੇਵਾ ਸਕੀਮ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ। ਇਹ ਸੁਪਰ ਲਗਜਰੀ ਬੱਸਾਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਣਗੀਆਂ ਤੇ ਇਨਾਂ ਬੱਸਾਂ ਦਾ ਕਿਰਾਇਆ ਵੀ ਪ੍ਰਾਈਵੇਟ ਟਰਾਂਸਪੋਰਟ ਵੱਲੋਂ ਵਸੂਲੇ ਜਾਂਦੇ ਕਿਰਾਏ ਤੋਂ ਘੱਟ ਹੋਵੇਗਾ। ਇਸ ਸਕੀਮ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵਸੇ ਐਨ.ਆਰ.ਆਈਜ਼ ਨੂੰ ਵੀ ਹੋਵੇਗਾ। ਇਹਨਾਂ ਵਿਚਾਰਾਂ ਦਾ ਪ੍ਗਟਾਵਾ ਵਿਧਾਇਕ ਸਰਦੂਲਗੜ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ।
          ਉਨਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਮਾਫੀਏ ਵੱਲੋਂ ਆਪਣੀ ਮਨਮਰਜ਼ੀ ਨਾਲ ਨਵੀਂ ਦਿੱਲੀ ਏਅਰਪੋਰਟ ਲਈ ਬੱਸਾਂ ਚਲਾਈਆਂ ਜਾ ਰਹੀਆਂ ਸਨ ਅਤੇ ਟਰਾਂਸਪੋਰਟ ਮਾਫੀਏ ਵੱਲੋਂ ਸਵਾਰੀਆਂ ਤੋਂ ਮਨਮਰਜੀ ਦਾ ਕਿਰਾਇਆ ਵਸੂਲਿਆਂ ਜਾਂਦਾ ਸੀ। ਹੁਣ ਇਨਾਂ ਸੁਪਰ ਲਗਜਰੀ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਦੇ ਕਿਰਾਏ ਤੋਂ ਘੱਟ ਹੋਵੇਗਾ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸਵਾਰੀਆਂ ਨੂੰ ਪ੍ਰਾਈਵੇਟ ਟਰਾਂਸਪੋਰਟ ਤੋਂ ਵੀ ਵਧੀਆ ਸਹੂਲਤਾਂ ਦਿੱਤੀਆਂ ਜਾਣਗੀਆ। ਉਨਾਂ ਦੱਸਿਆ ਕਿ ਇਨਾਂ ਬੱਸਾਂ ਲਈ ਟਿਕਟਾਂ ਦੀ ਬੁਕਿੰਗ ਕਰਵਾਉਣ ਲਈ  http://www.punbusonline.com  ਜਾਂ ਫਿਰ  http://www.pepsuonline.com ਵੈੱਬਸਾਈਟ ’ਤੇ ਜਾ ਕੇ ਆਪਣੀ ਬੁਕਿੰਗ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਨੀ ਸਬੰਧੀ ਡਿਟੇਲ ਵੀ ਵੈਬ ਸਾਈਟਾਂ ’ਤੇ ਉਪਲਬਧ ਹੈ।
ਉਨਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਮੁੜ ਤੋਂ ਲੀਹਾਂ ’ਤੇ ਲਿਆਉਣ ਲਈ ਵੱਡੇ ਪੱਧਰ ’ਤੇ ਸ਼ਲਾਘਾਯੋਗ ਕਾਰਜ਼ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਨਾਲ ਹੁਣ ਸੂਬੇ ਵਿੱਚ ਟਰਾਂਸਪੋਰਟ ਮਾਫੀਏ ਦਾ ਪੂਰੀ ਤਰਾਂ ਖਤਮਾ ਹੋਵੇਗਾ ਅਤੇ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰਾਂ ਯਤਨਸ਼ੀਲ ਹੈ।    

NO COMMENTS