*ਸੂਬੇ ਦੇ ਹਰ ਘਰ ’ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ: ਬ੍ਰਮ ਸ਼ੰਕਰ ਜਿੰਪਾ*

0
25

ਚੰਡੀਗੜ੍ਹ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਤੱਕ ਪੀਣ ਦਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦੇ ਲਈ ਕਿਸੇ ਵੀ ਤਰ੍ਹਾਂ ਦੇ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਉਹ ਹੁਸ਼ਿਆਰਪੁਰ ਦੇ ਪਿੰਡ ਅਹਿਰਾਣਾ ਖੁਰਦ ਵਿਖੇ ਕਰੀਬ 17 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦੇ ਨਵੇਂ ਬੋਰ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਹਿਰਾਣਾ ਖੁਰਦ ਦਾ ਟਿਊਬਵੈਲ ਦਾ ਬੋਰ ਫੇਲ ਹੋਣ ਕਾਰਨ ਇਥੇ ਦੁਬਾਰਾ ਬੋਰ ਕਰਵਾਇਆ ਗਿਆ ਹੈ, ਤਾਂ ਜੋ ਲੋਕਾਂ ਤੱਕ ਸਾਫ਼ ਪੀਣ ਦਾ ਪਾਣੀ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਅਹਿਰਾਣਾ ਖੁਰਦ ਦੇ 397 ਘਰਾਂ ਅਤੇ ਪਿੰਡ ਫਦਮਾਂ ਦੇ 170 ਘਰਾਂ ਦੇ 4705 ਲੋਕਾਂ ਨੁੰ ਲਾਭ ਪਹੁੰਚੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਮਕਸਦ ਹੈ ਕਿ ਸੂਬੇ ਦੇ ਹਰ ਘਰ ਨਲ ਤੇ ਹਰ ਘਰ ਜਲ ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਦਾ ਸਾਫ ਪਾਣੀ ਮਿਲੇ ਅਤੇ ਇਸ ਟੀਚੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇਸ਼ ਦਾ ਪਹਿਲਾਂ ਇਸ ਤਰ੍ਹਾਂ ਦਾ ਰਾਜ ਬਣ ਗਿਆ ਹੈ, ਜਿਥੋਂ ਦੇ 10 ਜ਼ਿਲਿ੍ਹਆਂ ਵਿਚ ਲੋਕਾਂ ਤੱਕ ਹਰ ਘਰ ਨਲ ਤੇ ਹਰ ਘਰ ਜਲ ਪਹੁੰਚਿਆ ਹੈ, ਜੋ ਕਿ ਸੂਬੇ ਲਈ ਮਾਣ ਵਾਲੀ ਗੱਲ ਹੈ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਜਿਥੇ ਤੁਰੰਤ ਕੰਮ ਕਰਨ ਦੀ ਜ਼ਰੂਰਤ ਹੈ, ਉਥੇ ਬਿਨਾਂ ਦੇਰੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।

ਇਸ ਮੌਕੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ, ਮੋਹਨ ਲਾਲ, ਵਰਿੰਦਰ ਸ਼ਰਮਾ ਬਿੰਦੂ, ਸੂਰਜ ਪ੍ਰਕਾਸ਼, ਲਖਵੀਰ ਸਿੰਘ, ਕਾਰਜਕਾਰੀ ਇੰਜੀਨੀਅਰ ਗੁਰਪ੍ਰੀਤ ਸਿੰਘ, ਉਪ ਮੰਡਲ ਇੰਜੀਨੀਅਰ ਵਿਕਾਸ ਸੈਣੀ, ਜੇ.ਈ. ਗੁਰਵਿੰਦਰ ਸਿੰਘ, ਵਰੁਣ ਭੱਟੀ ਤੋਂ ਇਲਾਵਾ ਸਰਪੰਚ ਰੇਖਾ ਰਾਣੀ, ਸੰਤੋਸ਼ ਕੁਮਾਰੀ, ਪ੍ਰੇਮ ਸਿੰਘ, ਮੋਹਿੰਦਰ ਪਾਲ, ਹਰਮੇਸ਼ ਕੁਮਾਰ, ਬਲਵਿੰਦਰ ਕੌਰ, ਜੋਗਾ, ਮਹਿੰਦਰ ਸਿੰਘ, ਹਰਦੀਪ ਸਿੰਘ, ਲਖਵੀਰ ਥਿਆੜਾ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

NO COMMENTS