*ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 05 ਬੱਸਾਂ ਦੇ ਚਲਾਣ ਕੀਤੇ*

0
40

ਮਾਨਸਾ, 25 ਨਵੰਬਰ  (ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਸ਼ਿਨਰ ਸ੍ਰੀਮਤੀ ਬਲਦੀਪ ਕੌਰ ਦੀਆਂ ਹਦਾਇਤਾਂ ’ਤੇ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਹਿੱਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ 19 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 05 ਬੱਸਾਂ ਦੇ ਚਲਾਣ ਕੀਤੇੇ ਗਏ।
ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਦੇ ਕੋਵਿਡ ਵੈਕਸੀਨੇਸ਼ਨ ਲੱਗੀ ਹੋਣੀ ਲਾਜ਼ਮੀ ਹੈ ਅਤੇ ਭਵਿੱਖ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਵੀ ਚੈੱਕ ਕੀਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲੀ ਬੱਸਾਂ ਵਿਚ ਲੇਡੀਜ਼ ਅਟੈਂਡੈਟ, ਸੀ.ਸੀ.ਟੀ.ਵੀ ਕੈਮਰਾ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ ਅਤੇ ਜੀ.ਪੀ.ਐਸ ਲੱਗੇ ਹੋਏ ਲਾਜ਼ਮੀ ਹਨ।
ਇਸ ਮੌਕੇ ਪ੍ਰੋਟੈਕਸ਼ਨ ਅਫ਼ਸਰ ਨਤੀਸ਼ਾ ਅੱਤਰੀ, ਬਲਜੀਤ ਸਿੰਘ ਅਤੇ ਟਰੈਫਿਕ ਪੁਲਿਸ ਵੱਲੋ ਬਿਕਰਮਜੀਤ ਸਿੰਘ ਏ.ਐਸ.ਆਈ ਮੌਜੂਦ ਸਨ।

LEAVE A REPLY

Please enter your comment!
Please enter your name here