*ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 5 ਸਕੂਲੀ*

0
54

ਮਾਨਸਾ, 10 ਫਰਵਰੀ (ਸਾਰਾ ਯਹਾਂ/  ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਆਦੇਸ਼ਾਂ ’ਤੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਪ੍ਰਮੋਦ ਸਿੰਗਲਾ ਦੀ ਨਿਗਰਾਨੀ ਹੇਠ ਬੱਸ ਸਟੈਂਡ ਮਾਨਸਾ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਹਰਪ੍ਰੀਤ ਕੌਰ ਸੰਧੂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਲਗਭਗ 12 ਸਕੂਲੀ ਬੱਸਾਂ ਦੇ ਦਸਤਾਵੇਜ਼ਾਂ ਸਮੇਤ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾਂ ਕਰਨ ਵਾਲੀਆਂ 05 ਸਕੂਲੀ ਬੱਸਾਂ ਦੇ ਚਲਾਨ ਕੀਤੇੇ ਗਏ। ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਵਿਚ ਲੇਡੀਜ਼ ਅਟੈਂਡੈਟ, ਸੀ.ਸੀ.ਟੀ.ਵੀ. ਕੈਮਰਾ, ਅੱਗ ਬੁਝਾਊ ਯੰਤਰ, ਫਸਟ ਏਡ ਕਿਟ ਅਤੇ ਜੀ.ਪੀ.ਐਸ ਆਦਿ ਲੱਗੇ ਹੋਣੇ ਲਾਜ਼ਮੀ ਹਨ।
ਇਸ ਮੌਕੇ ਪ੍ਰੋਟੇਕਸ਼ਨ ਅਫ਼ਸਰ ਨਤੀਸ਼ਾ ਅੱਤਰੀ, ਬਲਜੀਤ ਸਿੰਘ ਅਤੇ ਸੁਰੇਸ਼ ਕੁਮਾਰ ਏ.ਐਸ. ਆਈ ਮੌਜੂਦ ਸਨ।

NO COMMENTS