*ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀ 12 ਸਕੂਲੀ ਬੱਸਾਂ ਦੇ ਕੀਤੇ ਚਲਾਣ*

0
165

ਮਾਨਸਾ, 10 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ ): ਸੇਫ ਸਕੂਲ ਵਾਹਨ ਪਾਲਸੀ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀ 12 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਇੱਕ ਹਫਤੇ ਦੇ ਅੰਦਰ  ਦਸਤਾਵੇਜ਼ ਪੂਰੇ ਕਰਨ ਦੀ ਹਦਾਇਤ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦਿੱਤੀ।  
      ਉਨ੍ਹਾਂ ਦੱਸਿਆ ਕਿ ਚੈਕਿੰਗ ਉਪਰੰਤ ਸਕੂਲ ਵੈਨਾਂ ਦੇ ਡਰਾਇਵਰਾਂ, ਮਾਲਕਾਂ ਅਤੇ ਟਾਸਕ ਫੋਰਸ ਕਮੇਟੀ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸੇਫ ਸਕੂਲ ਪਾਲਿਸੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਕੂਲ ਵੈਨ ਵਿੱਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਵੈਨ ਅੰਦਰ ਕੈਮਰਾ ਅਤੇ ਵੈਨ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਸਰਕਾਰੀ ਨੰਬਰ ਪਲੇਟ, ਫਿਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ।
     ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਵਿਚ ਕਿਸੇ ਕਿਸਮ ਦੀ ਕੁਤਾਹੀ ਨਹੀਂ ਹੋਣੀ ਚਾਹੀਦੀ। ਬੱਚਿਆ ਦੇ ਮਾਪਿਆਂ ਨੂੰ ਬੇਨਤੀ ਹੈ ਕਿ ਜੇਕਰ ਉਹਨਾਂ ਦੇ ਬੱਚੇ ਦੀ ਬੱਸ ਵਿੱਚ ਉਕਤ ਸਹੂਲਤਾਂ ਜਾ ਦਸਤਾਵੇਜ਼ ਨਹੀਂ ਹਨ ਤਾਂ ਇਸ ਸਬੰਧੀ ਸਕੂਲ ਮਾਲਕਾਂ ਨਾਲ ਰਾਬਤਾ ਕਰਨ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਜਾਣਕਾਰੀ ਦੇਣ।
     ਇਸ ਮੌਕੇ ਸ੍ਰੀਮਤੀ ਨਤੀਸ਼ਾ ਅੱਤਰੀ, ਪ੍ਰੋਟੈਕਸ਼ਨ ਅਫਸਰ, ਸ੍ਰੀ ਅਫਜਲ ਖਾਨ ਇੰਚਾਰਜ ਟਰੈਫਿਕ ਪੁਲਿਸ, ਮਾਨਸਾ ਮੌਜੂਦ ਸਨ।

LEAVE A REPLY

Please enter your comment!
Please enter your name here