
ਸਰਦੂਲਗ੍ਹੜ/ਮਾਨਸਾ, 01 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ) : ਐਸ.ਡੀ.ਐਮ ਸਰਦੂਲਗੜ੍ਹ ਪੂਨਮ ਸਿੰਘ ਨੇ ਸਕੂਲੀ ਬੱਸਾਂ ਵਿਚ ਸਫਰ ਕਰਦੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੀ.ਡੀ.ਪੀ.ਓ. ਅਤੇ ਪੁਲਿਸ ਵਿਭਾਗ ਦੀ ਟੀਮ ਨਾਲ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 10 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ।
ਐਸ.ਡੀ.ਐਮ. ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਹ ਚੈਕਿੰਗ ਜਾਰੀ ਰੱਖੀ ਜਾਵੇਗੀ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਵਿਚ ਉਲੰਘਣਾਂ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਵਿਚ ਲੇਡੀਜ਼ ਅਟੈਂਡੇਂਟ, ਸੀ.ਸੀ.ਟੀ.ਵੀ. ਕੈਮਰਾ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ ਅਤੇ ਜੀ.ਪੀ.ਐਸ. ਆਦਿ ਹੋਣਾ ਲਾਜ਼ਮੀ ਹੈ।
ਉਨ੍ਹਾਂ ਸਕੂਲੀ ਬੱਸਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਪਣੀਆਂ ਸਕੂਲੀ ਬੱਸਾਂ ਦੇ ਦਸਤਾਵੇਜ਼ ਮੁਕੰਮਲ ਰੱਖਣ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ 100 ਫ਼ੀਸਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।
