*ਸੇਵਾ ਕੇਂਦਰਾਂ ‘ਚ ਮੰਡੀ ਬੋਰਡ ਨਾਲ ਸਬੰਧਿਤ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ : ਡਿਪਟੀ ਕਮਿਸ਼ਨਰ*

0
36

ਮਾਨਸਾ  11 ਸਤੰਬਰ (ਸਾਰਾ ਯਹਾਂ/ਜੋਨੀ ਜਿੰਦਲ) :  ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਹੁਣ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਚ ਪੰਜਾਬ ਮੰਡੀ ਬੋਰਡ ਦੀਆਂ ਧਾਰਾ 10 ਅਧੀਨ ਲਾਇਸੰਸ ਜਾਰੀ ਕਰਨ ਅਤੇ ਲਾਇਸੰਸ ਨਵਿਆਉਣ ਸਬੰਧੀ ਦੋ ਸੇਵਾਵਾਂ ਸੇਵਾ ਕੇਂਦਰਾਂ ਤੋਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

          ਉਨ੍ਹਾਂ ਦੱਸਿਆ ਕਿ ਲਾਇਸੰਸ ਜਾਰੀ ਕਰਨ ਲਈ 1050/- ਰੁਪਏ ਅਤੇ ਲਾਇਸੰਸ ਨਵਿਆਉਣ ਲਈ 525/- ਰੁਪਏ ਸੇਵਾ ਕੇਂਦਰਾਂ ਦੀ ਫੈਸੀਲੀਟੇਸ਼ਨ ਫ਼ੀਸ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਨਵੇਂ ਲਾਇਸੰਸ ਬਣਵਾਉਣ ਜਾਂ ਨਵਿਆਉਣ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਖੇ ਅਪਲਾਈ ਕਰ ਸਕਦੇ ਹਨ।

      ਉਨ੍ਹਾਂ ਕਿਹਾ ਕਿ ਇਸ ਸਬੰਧੀ ਸੇਵਾ ਕੇਂਦਰਾਂ ਦੇ ਅਮਲੇ ਨੂੰ ਪਹਿਲਾਂ ਹੀ ਸਿਖਲਾਈ ਮੁਹੱਈਆ ਕਰਵਾਈ ਜਾ ਚੁੱਕੀ ਹੈ । ਉਨ੍ਹਾਂ ਕਿਹਾ ਕਿ  ਸੇਵਾ ਕੇਂਦਰਾਂ ‘ਚ ਅਜਿਹੀਆਂ ਸੁਵਿਧਾਵਾਂ ਦਾ ਇਜ਼ਾਫਾ ਹੋਣ ਨਾਲ ਸਰਕਾਰੀ ਕੰਮ ਕਾਜ ਹੋਰ ਬਿਹਤਰ ਅਤੇ ਪਾਰਦਰਸ਼ੀ ਬਣ ਸਕਿਆ ਹੈ । ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਦੌਰਾਨ ਵੀ ਨਾਗਰਿਕਾਂ ਨੂੰ ਬਿਹਤਰ ਅਤੇ ਸੁਰੱਖਿਅਤ ਵਾਤਾਵਰਨ ਵਿਚ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ।

LEAVE A REPLY

Please enter your comment!
Please enter your name here