ਮਾਨਸਾ, 11 ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼ ) : ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਯੋਗ ਕਿਰਤੀ ਕਾਮਿਆਂ ਨੂੰ ਰਾਜ ਸਰਕਾਰੀ ਦੀਆਂ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਅਹਿਮ ਮੀਟਿੰਗ ਕੀਤੀ।
ਉਨ੍ਹਾਂ ਦੱਸਿਆ ਕਿ 14 ਮਾਰਚ 2023 ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਸੇਵਾ ਕੇਂਦਰ ਫਤਿਹਗੜ੍ਹ ਸਾਹਨੇਵਾਲੀ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਅਤੇ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਲਗਾਏ ਜਾ ਰਹੇ ਕੈਂਪ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪ ਦੌਰਾਨ ਪਿੰਡ ਝੁਨੀਰ, ਸਾਹਨੇਵਾਲੀ, ਭਲਾਈਕੇ, ਘੁੱਦੂਵਾਲਾ ਅਤੇ ਦਸੌਂਧੀਆ ਨਾਲ ਸਬੰਧਤ ਉਸਾਰੀ ਦਾ ਕੰਮ ਕਰਨ ਵਾਲੇ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਪਹਿਲਾਂ ਤੋਂ ਰਜਿਸਟਰਡ ਲਾਭਪਾਤਰੀ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਸਕੀਮ ਅਪਲਾਈ ਕਰਵਾ ਸਕਦੇ ਹਨ।
ਇਸ ਮੌਕੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ, ਲੇਬਰ ਇੰਸਪੈਕਟਰ ਇੰਦਰਪ੍ਰੀਤ ਕੌਰ, ਮਾਸਟਰ ਟ੍ਰੇਨਰ ਕੁਲਵਿੰਦਰ ਸਿੰਘ, ਮੱਖਣ ਸਿੰਘ ਅਤੇ ਮਨੋਜ ਕੁਮਾਰ ਮੌਜੂਦ ਸਨ।