
ਮਾਨਸਾ, 27 ਜੂਨ:(ਸਾਰਾ ਯਹਾਂ/ਬੀਰਬਲ ਧਾਲੀਵਾਲ ):
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਮਾਨਸਾ ਵਿਖੇ ਸਥਿਤ ਸੈਂਟਰਲ ਪਾਰਕ ਦਾ ਦੌਰਾ ਕਰਦਿਆਂ ਸਾਫ ਸਫਾਈ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਸੈਂਟਰਲ ਪਾਰਕ ਸ਼ਹਿਰ ਦੀ ਖ਼ੂਬਸੂਰਤ ਸੈਰਗਾਹ ਹੈ। ਇੱਥੇ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਇੱਥੇ ਸੈਰ ਕਰਨ ਲਈ ਆਉਣ ਵਾਲੇ ਲੋਕਾਂ ਨੂੰ ਸਾਫ ਸੁੱਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ।

ਉਨ੍ਹਾਂ ਪਾਰਕ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਪਾਰਕ ਦੀ ਸੁੰਦਰਤਾ, ਪੀਣ ਵਾਲੇ ਪਾਣੀ ਅਤੇ ਲੋਕਾਂ ਦੀ ਸੁਵਿਧਾ ਲਈ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਾਰਕ ਅੰਦਰ ਬਣੇ ਸਵੀਮਿੰਗ ਪੂਲ, ਖਿਡਾਰੀਆਂ ਲਈ ਬਣੇ ਬੈਡਮਿੰਟਨ ਅਤੇ ਬਾਸਕਿਟ ਬਾਲ ਗਰਾਊਂਡ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ। ਪੌਦਿਆਂ ਦੀ ਸੁਚੱਜੀ ਦੇਖਭਾਲ ਕੀਤੀ ਜਾਵੇ। ਉਨ੍ਹਾਂ ਪਾਰਕ ਵਿਚ ਆਉਣ ਵਾਲੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਕ ਨੂੰ ਸਾਫ ਸੁੱਥਰਾ ਰੱਖਣ ਵਿਚ ਸਹਿਯੋਗ ਦੇਣ।
