ਮਾਨਸਾ, 13 ਨਵੰਬਰ (ਸਾਰਾ ਯਹਾ /ਜੋਨੀ ਜਿੰਦਲ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਸੈਨਿਕ ਸਕੂਲਾਂ ਵਿੱਚ ਦਾਖਲੇ 10 ਜਨਵਰੀ 2021 ਨੂੰ ਪ੍ਰੀਖਿਆ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ ਵਿਦਿਆਰਥੀ ਅਤੇ ਵਿਦਿਆਰਥਣਾਂ ਛੇਵੀਂ ਜਮਾਤ ਵਿੱਚ ਦਾਖਲਾ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨੌਵੀਂ ਜਮਾਤ ਵਿੱਚ ਸਿਰਫ਼ ਲੜਕੇ ਹੀ ਦਾਖਲਾ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਸੈਨਿਕ ਸਕੂਲਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਦਰਖ਼ਾਸਤ ਵੈਬਸਾਈਟ www.aissee.nta.nic.in ’ਤੇ 19 ਨਵੰਬਰ 2020 ਤੱਕ ਆਨ-ਲਾਈਨ ਪ੍ਰਣਾਲੀ ਰਾਹੀਂ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਲਈ ਪੰਜਾਬ ਵਿੱਚ ਤਜਵੀਜ਼ਤ ਸੈਂਟਰ ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਪਟਿਆਲਾ ਅਤੇ ਕਪੂਰਥਲਾ ਹਨ। ਉਨ੍ਹਾਂ ਦੱਸਿਆ ਕਿ ਆਲ ਇੰਡੀਆ ਸੈਨਿਕ ਸਕੂਲ ਵਿੱਚ ਦਾਖਲਾ ਲੈ ਕੇ ਵਿਦਿਆਰਥੀ ਆਪਣਾ ਭਵਿੱਖ ਉਜੱਵਲ ਕਰ ਸਕਦੇ ਹਨ।