ਸੋਨਾ ਖਰੀਦਣ ਵਾਲਿਆਂ ਲਈ ਚੰਗੀ ਖ਼ਬਰ, ਘੱਟ ਹੋਈਆਂ ਕੀਮਤਾਂ

0
205

ਨਵੀਂ ਦਿੱਲੀ 12,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਜੇਕਰ ਤੁਸੀਂ ਸੋਨਾ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿਖੇ ਸੋਨਾ 661 ਰੁਪਏ ਦੀ ਗਿਰਾਵਟ ਦੇ ਨਾਲ 46 ਹਜ਼ਾਰ 847 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ। ਸੋਨੇ ਦੀਆਂ ਕੀਮਤਾਂ ਵਿੱਚ ਇਹ ਗਿਰਾਵਟ ਗਲੋਬਲ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਤੋਂ ਬਾਅਦ ਵੇਖੀ ਗਈ।

ਐਚਡੀਐਫਸੀ ਸਿਕਿਉਰਿਟੀਜ਼ ਦੇ ਅਨੁਸਾਰ ਵੀਰਵਾਰ ਨੂੰ ਸੋਨਾ 47 ਹਜ਼ਾਰ 508 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਚਾਂਦੀ ਵੀ 347 ਰੁਪਏ ਦੀ ਗਿਰਾਵਟ ਦੇ ਨਾਲ 67 ਹਜ਼ਾਰ 894 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਈ, ਜਦੋਂਕਿ ਪਿਛਲੇ ਬੰਦ ਮੁੱਲ 68 ਹਜ਼ਾਰ 241 ਰੁਪਏ ਪ੍ਰਤੀ ਕਿਲੋਗ੍ਰਾਮ ਸੀ। 

NO COMMENTS