ਨਵੀਂ ਦਿੱਲੀ26 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕੈਪਟਨ ਅਮਰਿੰਦਰ ਸਿੰਘ, ਮਮਤਾ ਬੈਨਰਜੀ, ਉਧਵ ਠਾਕਰੇ ਤੇ ਹੇਮੰਤ ਸੋਰੇਨ ਸਣੇ ਸੱਤ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਜੀਐਸਟੀ, ਨਵੀਂ ਸਿੱਖਿਆ ਨੀਤੀ ਤੇ ਨੀਟ ਪ੍ਰੀਖਿਆ ਨੂੰ ਲੈ ਕੇ ਚਰਚਾ ਕੀਤੀ।
ਗੈਰ-ਭਾਜਪਾ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਸੋਨੀਆ ਗਾਂਧੀ ਨੇ ਕਿਹਾ,” ਜੀਐਸਟੀ ਉੱਤੇ ਰਾਜਾਂ ਨੂੰ ਮੁਆਵਜ਼ਾ ਦੇਣ ਤੋਂ ਇਨਕਾਰ ਕਰਨਾ ਮੋਦੀ ਸਰਕਾਰ ਵੱਲੋਂ ਰਾਜਾਂ ਦੇ ਲੋਕਾਂ ਨਾਲ ਧੋਖੇ ਤੋਂ ਇਲਾਵਾ ਕੁਝ ਨਹੀਂ।
ਦਸ ਦਈਏ ਕਿ ਜੀਐਸਟੀ ਕਾਨੂੰਨ ਦੇ ਤਹਿਤ ਜੀਐਸਟੀ ਲਾਗੂ ਹੋਣ ਤੋਂ ਬਾਅਦ ਦੇ ਪੰਜ ਸਾਲ ਤੱਕ ਰਾਜਾਂ ਨੂੰ ਹੋਣ ਵਾਲੇ ਕਿਸੇ ਵੀ ਨੁਕਸਾਨ ਦੀ ਭਰਪਾਈ ਕੇਂਦਰ ਸਰਕਾਰ ਨੇ ਕਰਨੀ ਹੈ। ਉਨ੍ਹਾਂ ਨੇ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਨਾਲ ਸਬੰਧਤ ਐਲਾਨ ਸੱਚਮੁੱਚ ਸਾਨੂੰ ਚਿੰਤਤ ਕਰ ਰਹੇ ਹਨ, ਅਸਲ ਵਿੱਚ ਇਹ ਇੱਕ ਝਟਕਾ ਹੈ। ਵਿਦਿਆਰਥੀਆਂ ਤੇ ਪ੍ਰੀਖਿਆਵਾਂ ਦੀਆਂ ਹੋਰ ਮੁਸ਼ਕਲਾਂ ਨੂੰ ਵੀ ਲਾਪ੍ਰਵਾਹੀ ਨਾਲ ਨਜਿੱਠਿਆ ਜਾ ਰਿਹਾ ਹੈ।