ਚੰਡੀਗੜ੍ਹ,(ਸਾਰਾ ਯਹਾ, ਬਲਜੀਤ ਸ਼ਰਮਾ)13 ਮਾਰਚ: ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਸੂਬੇ ਦੇ ਨਿੱਜੀ ਅਤੇ ਜਨਤਕ ਮੈਡੀਕਲ ਕਾਲਜ ਦੇ ਅਧਿਕਾਰੀਆਂ ਅਤੇ ਮੈਨੇਜਮੈਂਟ ਨਾਲ ਮੁਲਾਕਾਤ ਕੀਤੀ ਗਈ।ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਾਲ 2020-21ਸੈਸ਼ਨ ਲਈ ਹੋਣ ਵਾਲੇ ਦਾਖ਼ਲਿਆਂ ਸਬੰਧੀ ਕੀਤੀ ਚਰਚਾ ਕੀਤੀ ਗਈ ਜਿਸ ਦੋਰਾਨ ਸ੍ਰੀ ਸੋਨੀ ਨੇ ਆਦੇਸ਼ ਦਿੱਤੇ ਕਿ ਸਾਰੇ ਦਾਖਲੇ ਮੈਡੀਕਲ ਕੋਂਸਲ ਆਫ਼ ਇੰਡੀਆ ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ ਕੀਤੀਆਂ ਜਾਣ।ਸ੍ਰੀ ਸੋਨੀ ਨੇ ਇਸ ਮੌਕੇ ਮੁਹਾਲੀ ਸਥਿਤ ਡਾ. ਬੀ.ਆਰ. ਅੰਬੇਡਕਰ ਮੈਡੀਕਲ ਕਾਲਜ ਵਿੱਚ ਨਵੇਂ ਸੈਸ਼ਨ ਸਾਲ 2020 ਲੲੀ ਕੀਤੇ ਜਾਣ ਵਾਲੇ ਦਾਖ਼ਲਿਆਂ ਬਾਰੇ ਹਦਾਇਤਾਂ ਕੀਤੀ ਕਿ ਵਿਦਿਆਰਥੀਆਂ ਲਈ ਕਲਾਸਾਂ ਸ਼ੁਰੂ ਹੋਣ ਤੋਂ ਪਹਿਲਾਂ ਲੋੜੀਂਦੇ ਇੰਫਰਾਸਟਰਕਚਰ ਦਾ ਪ੍ਰਬੰਧ ਕਰ ਲਿਆ ਜਾਵੇ ਤਾਂ ਜ਼ੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਇਸ ਮੌਕੇ ਸ੍ਰੀ ਸੋਨੀ ਨੇ ਮੈਡੀਕਲ ਕਾਲਜ ਦੀਆਂ ਮੈਨੇਜਮੈਂਟ ਤੋਂ ਉਨ੍ਹਾਂ ਦੀਆ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਭ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ।ਇਸ ਮੌਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ ਦੇ ਵਾਈਸ ਚਾਂਸਲਰ ਡਾ.ਰਾਜ ਬਹਾਦਰ ਅਤੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸ੍ਰੀ ਡੀ.ਕੇ.ਤਿਵਾੜੀ ਹਾਜ਼ਰ ਸਨ।———-