*ਸੋਲਰ ਬਿਜਲੀ ਦੀ ਪੈਦਾਵਾਰ ਨੂੰ ਤਰਜੀਹ ਦਿੱਤੀ ਜਾਵੇ-ਵਿਧਾਇਕ ਬੁੱਧ ਰਾਮ*

0
27

ਮਾਨਸਾ, 29 ਜੁਲਾਈ (ਸਾਰਾ ਯਹਾਂ/ ਮੁੱਖ ਸੰਪਾਦਕ ) : 75 ਵਾਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ, ਜੋ ਕਿ ਉੱਜਵਲ ਭਾਰਤ ਉੱਜਵਲ ਭਵਿੱਖ ‘2047 ਦੇ ਤਹਿਤ ਊਰਜਾ ਵਿਭਾਗ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਡ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਦੁਆਰਾ ਜਿਲ੍ਹਾ ਪ੍ਰਸਾਸਨ ਮਾਨਸਾ ਦੇ ਸਹਿਯੋਗ ਨਾਲ ਸ੍ਰੀ ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ, ਮੂਲਾ ਸਿੰਘ ਵਾਲਾ ਰੋਡ, ਭੀਖੀ ਵਿਖੇ ਮਨਾਇਆ ਗਿਆ, ਜਿਸ ਵਿੱਚ ਵਿਧਾਇਕ ਹਲਕਾ ਬੁਢਲਾਡਾ ਸ਼੍ਰੀ ਬੁੱਧ ਰਾਮ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਵਿਧਾਇਕ ਸ੍ਰੀ ਬੁੱਧ ਰਾਮ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਡਾ ਦੇਸ਼ ਬਿਜਲੀ ਦੇ ਖੇਤਰ ਵਿੱਚ ਨਵੀਆਂ ਪ੍ਰਣਾਲੀਆਂ ਦੁਆਰਾ ਦੇਸ਼ ਦੇ ਹਰ ਹਿਸੇ ਵਿੱਚ ਬਿਜਲੀ ਪਹੁੰਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਲਾਘਾਯੋਗ ਕੰਮ ਹੈ ਉਨ੍ਹਾਂ ਇੰਜੀਨੀਅਰਾਂ ਦਾ ਜੋ ਖੁਦ ਦੀਵਿਆਂ ਦੀ ਲੋਅ ਵਿੱਚ ਪੜ੍ਹੇ ਅਤੇ ਸਾਡੇ ਲਈ ਬਿਜਲੀ ਪੈਦਾ ਕੀਤੀ। ਉਨ੍ਹਾਂ ਕਿਹਾ ਕਿ ਦੂਸਰੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਬਿਜਲੀ ਦੀਆਂ ਤਾਰਾ ਦਾ ਜਾਲ ਸਭ ਤੋ ਪਹਿਲਾ ਫੈਲਿਆ ਜਦੋ ਕਿ ਦੂਜੇ ਰਾਜਾ ਵਿੱਚ ਬਿਜਲੀ ਪੂਰੀ ਤਰ੍ਹਾਂ ਪੁਹੰਚੀ ਵੀ ਨਹੀ ਸੀ। ਉਨ੍ਹਾਂ ਕਿਹਾ ਕਿ ਸੋਲਰ ਬਿਜਲੀ ਦੀ ਪੈਦਾਵਾਰ ਉੱਪਰ ਜੋਰ ਦਿੱਤਾ ਜਾਵੇ ਅਤੇ ਉਨ੍ਹਾਂ ਸਰਕਾਰ ਦੀਆਂ ਬਿਜਲੀ ਸਬੰਧੀ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਆਜ਼ਾਦੀ ਤੋਂ ਬਾਅਦ ਦੇਸ਼ ਵਿੱਚ ਆਈ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਮਜਬੂਤੀ ਅਤੇ ਰਾਜ ਵਿੱਚ ਹੋਣ ਵਾਲੇ ਬਿਜਲੀ ਸੁਧਾਰਾਂ ਦੇ ਕੰਮਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ। ਇਸਦੇ ਨਾਲ-ਨਾਲ ਉਨ੍ਹਾਂ ਵੱਲੋਂ ਪਾਵਰਕਾਮ ਦੇ ਅਧਿਕਾਰੀਆਂ ਦਾ ਪੈਡੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਵਧੀਆਂ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਤੇ ਧੰਨਵਾਦ ਕੀਤਾ ਗਿਆ।
ਐਸ.ਡੀ.ਐਮ. ਮਾਨਸਾ ਪੂਨਮ ਸਿੰਘ ਵੱਲੋ ਉੱਜਵਲ ਭਾਰਤ, ਉੱਜਵਲ ਭਵਿੱਖ ਦੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਨਵਿਆਉਣਯੋਗ ਊਰਜਾ ਦੇ ਪ੍ਰਯੋਗ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵੱਧ ਤੋ ਵੱਧ ਸੋਲਰ ਉਪਕਰਨਾ ਨੂੰ ਤਰਜੀਹ ਦਿੱਤੀ ਜਾਵੇ।  ਉਨ੍ਹਾਂ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ, ਸਕਿੱਟਾਂ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ ।
  ਉੱਪ ਮੁੱਖ ਇੰਜੀਨੀਅਰ ਪੰਜਾਬ ਸਟੇਟ ਕਾਰਪੋਰੇਸਨ ਲਿਮਟਿਡ ਵੰਡ ਹਲਕਾ, ਬਠਿੰਡਾ, ਜਸਵਿੰਦਰ ਸਿੰਘ ਮਾਨ ਨੇ ਕਿਹਾ ਕਿ ਇਹ ਸਮਾਗਮ ਉੱਜਵਲ ਭਾਰਤ, ਉੱਜਵਲ ਭਵਿੱਖ, ਬਿਜਲੀ ਮਹਾਂਉਤਸਵ ਮੁੱਖ ਮੰਤਵ ਬਿਜਲੀ ਨੂੰ ਦੇਸ ਵਿੱਚ ਸਰਪਲੱਸ ਕਰਨਾ ਅਤੇ ਇਸ ਨੂੰ ਲੋੜ ਮੁਤਾਬਿਕ ਵਰਤਣਾ ਹੈ। ਉਹਨਾਂ ਵੱਲੋ ਵਨ ਨੇਸਨ ਵਨ ਗਰਿੱਡ, ਨਵਿਆਉਣਯੋਗ ਊਰਜਾ, ਯੂਨੀਵਰਸਲ ਹਾਊਸਫੋਰਡ ਇਲੈਕਟ੍ਰੀਫਿਕੇਸਨ, ਗ੍ਰਾਮੀਣ ਬਿਜਲੀਕਰਨ, ਖਪਤਕਾਰ ਅਧਿਕਾਰਾਂ ਅਤੇ ਵੰਡ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬਿਜਲੀ ਦੀ ਪੈਦਾਵਾਰ ਸਮੱਰਥਾ ਬਾਰੇ ਵੀ ਦੱਸਿਆ ਗਿਆ ਹੈ।
ਇੰਜ: ਹਰੀਸ਼ ਗਰਗ ਐਸ.ਐਸ.ਈ. ਬੀ.ਬੀ.ਐਮ.ਬੀ. ਸੰਗਰੂਰ (ਨੋਡਲ ਆਫਿਸਰ ਕੇਂਦਰ ਸਰਕਾਰ) ਦੁਆਰਾ ਕੇਂਦਰ ਸਰਕਾਰ ਦੀਆ ਸਕੀਮਾਂ ਬਾਰੇ ਦੱਸਿਆ ਗਿਆ ਅਤੇ ਉਨ੍ਹਾਂ ਵੱਲੋ ਪ੍ਰੋਗਰਾਮ ਨਾਲ ਸਬੰਧਤ ਲਘੂ ਫਿਲਮਾਂ ਦਿਖਾਈਆਂ ਗਈਆਂ। ਸਮਾਗਮ ਦੌਰਾਨ ਸਕੂਲ ਪ੍ਰਬੰਧਕ ਦੁਆਰਾ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਨੁੱਕੜ ਨਾਟਕ ਸਕਿੱਟਾਂ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ। ਇਸ ਸਮਾਗਮ ਦੌਰਾਨ ਸਰਕਾਰੀ ਸਕੂਲ ਦੇ ਬੱਚਿਆਂ ਵੱਲੋਂ ਪ੍ਰਸਤੁਤ ਕੀਤੇ ਗਏ ਸਕਿੱਟ, ਨਾਟਕ, ਭੰਗੜਾ ਅਤੇ ਗਿੱਧੇ ਰਾਹੀਂ ਦਰਸਕਾਂ ਦੇ ਮੰਨੋਰੰਜਨ ਦੇ ਨਾਲ-ਨਾਲ ਬਿਜਲੀ ਦੀ ਦੁਰਵਰਤੋਂ ਨਾ ਕਰਨ ਅਤੇ ਬਿਜਲੀ ਬਚਾਉਣ ਦਾ ਸੰਦੇਸ ਵੀ ਦਿੱਤਾ ਗਿਆ।
ਇਸ ਸਮਾਗਮ ਵਿੱਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਵਾਲੇ ਲਾਭਪਾਤਰੀ ਵੀ ਸਾਮਿਲ ਸਨ। ਜਿਨ੍ਹਾਂ ਵੱਲੋਂ ਪੰਜਾਬ ਰਾਜ ਵਿੱਚ ਕੀਤੇ ਬਿਜਲੀ ਸੁਧਾਰਾਂ ਦੇ ਕੰਮਾਂ ਦੀ ਸਲਾਘਾ ਵੀ ਕੀਤੀ ਗਈ।

NO COMMENTS