
ਬੁਢਲਾਡਾ 23, ਜਨਵਰੀ (ਸਾਰਾ ਯਹਾ /ਅਮਨ ਮਹਿਤਾ): ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਮੁਹੱਲਾ ਧਰਮਪੁਰਾ ਵਿਖੇ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾਡ਼ਾ ਬਡ਼ੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਜਥਾ ਭਾਈ ਸਰਵਣ ਸਿੰਘ ਅਵਤਾਰ ਸਿੰਘ ਜੀ ਦੇ ਰਾਗੀ ਜਥੇ ਨੇ ਮਨੋਹਰ ਕੀਰਤਨ ਰਾਹੀਂ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਦੀਵਾਨ ਸਿੰਘ ਗੁਲਿਆਣੀ, ਸੁਰਜੀਤ ਸਿੰਘ, ਕਿਰਪਾਲ ਸਿੰਘ, ਮੁਖਿੰਦਰ ਸਿੰਘ ਮਣੀ, ਹਰਭਜਨ ਸਿੰਘ, ਪਾਲ ਸਿੰਘ, ਗੁਰਮੀਤ ਸਿੰਘ, ਜਸਪਾਲ ਸਿੰਘ, ਸੰਤੋਖ ਸਿੰਘ, ਹਰਬੰਸ ਸਿੰਘ, ਹਨੀ, ਅਮਰਜੀਤ ਸਿੰਘ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।
